• Home
  • ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਦੇ ਮੁੱਖ ਗਵਾਹ ਦੀ ਸੁਰੱਖਿਆ ਕਰਮਚਾਰੀਆਂ ਨਾਲ ਹੋਈ ਹੱਥੋਪਾਈ

ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਦੇ ਮੁੱਖ ਗਵਾਹ ਦੀ ਸੁਰੱਖਿਆ ਕਰਮਚਾਰੀਆਂ ਨਾਲ ਹੋਈ ਹੱਥੋਪਾਈ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਗਵਾਹ ਬਲਵਿੰਦਰ ਸਿੰਘ ਦੀ ਉਹਨਾਂ ਦੇ ਹੀ ਸੁਰੱਖਿਆ ਕਰਮਚਾਰੀਆਂ ਨਾਲ ਹਾਥੋਪਾਈ ਹੋ ਜਾਣ ਦੀ ਖਬਰ ਹੈ। ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਦੋਂ ਉਨਾਂ ਨੇ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਡਿਊਟੀ ਵਿਚ ਕੀਤੀ ਜਾਂਦੀ ਲਾਪਰਵਾਹੀ ਬਾਰੇ ਫਟਕਾਰ ਲਗਾਈ ਤਾਂ ਦੋਵੇਂ ਸੁਰੱਖਿਆ ਕਰਮਚਾਰੀਆਂ ਨੇ ਮੇਰੇ ਨਾਲ ਕੁੱਟਮਾਰ ਕੀਤੀ। ਦੂਜੇ ਪਾਸੇ ਜਦੋਂ ਸੁਰੱਖਿਆ ਕਰਮਚਾਰੀਆਂ ਦਾ ਪੱਖ ਜਾਨਣਾ ਚਾਹਿਆ ਤਾਂ ਉਨਾਂ ਨੇ ਕਿਹਾ  ਕਿ ਬਲਵਿੰਦਰ ਸਿੰਘ ਸਾਡੇ ਤੋਂ ਆਪਣੇ ਨਿੱਜੀ ਕੰਮ ਕਰਵਾਉਂਦਾ ਹੈ ਅਤੇ ਸ਼ਰਾਬ ਦੇ ਨਸ਼ੇ ‘ਚ ਸਾਡੇ ਨਾਲ ਕੁੱਟਮਾਰ ਕਰਦਾ ਹੈ। 

ਉਨ੍ਹਾਂ ਨੇ ਇਹ ਵੀ ਗੱਲ ਕਹੀ ਕਿ ਸਾਨੂੰ ਚੰਡੀਗੜ੍ਹ ਦੇ ਬਾਹਰ ਜਾਣ ਦੀ ਆਗਿਆ ਨਹੀਂ ਹੈ ਇਸ ਲਈ ਜਦੋਂ ਚੰਡੀਗੜ ਜਾਣ ਤੋਂ ਨਾਹ ਕੀਤੀ ਤਾਂ ਬਲਵਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ‘ਚ ਸਾਡੇ ਨਾਲ ਕੁੱਟਮਾਰ ਕੀਤੀ। ਉਧਰ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਆਪਣੇ ਅਫ਼ਸਰਾਂ ਨੂੰ ਇਸ ਘਟਨਾ ਸੰਬੰਧੀ ਜਾਣਕਾਰੀ ਦਿੱਤੀ ਤਾਂ ਮੌਕੇ ‘ਤੇ ਪੁੱਜੇ ਅਧਿਕਾਰੀਆਂ ਨੇ ਬਲਵਿੰਦਰ ਸਿੰਘ ਦਾ ਜੀਐਸਐਸਐਚ -16 ਮੈਡੀਕਲ ਕਰਵਾਉਣਾ ਤੋਂ ਬਾਅਦ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।