• Home
  • ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ : ਓ.ਪੀ. ਸੋਨੀ

ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ : ਓ.ਪੀ. ਸੋਨੀ

ਹੁਸ਼ਿਆਰਪੁਰ, 11 ਮਈ:
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਵਿੱਚ ਕਮੀਆਂ ਨੂੰ ਜਲਦੀ ਸੁਧਾਰਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇਸ਼ ਵਿੱਚ ਮੋਹਰੀ ਰੋਲ ਅਦਾ ਕਰ ਸਕੇ। ਉਹ ਅੱਜ 'ਸਮਰਪਣ' ਪ੍ਰੋਜੈਕਟ ਤਹਿਤ ਕਰਵਾਏ ਗਏ ਪਹਿਲੇ ਜ਼ਿਲ•ਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਜ਼ਿਲ•ਾ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤਾ ਗਿਆ 'ਸਮਰਪਣ' ਪ੍ਰੋਜੈਕਟ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਪੂਰੇ ਪੰਜਾਬ ਵਿੱਚ ਅਜਿਹੇ ਉਪਰਾਲਿਆਂ ਦੀ ਬੇਹੱਦ ਲੋੜ ਹੈ। ਉਨ•ਾਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਸਿੱਖਿਆ ਦਾ ਪੱਧਰ ਹੋਰ ਉਚਾ ਚੁੱਕਿਆ ਜਾ ਸਕਦਾ ਹੈ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕਦਾ ਹੈ। ਉਨ•ਾਂ ਪੰਜਾਬ ਸਰਕਾਰ ਵਲੋਂ ਵੀ 'ਸਮਰਪਣ' ਵਿੱਚ ਯੋਗਦਾਨ ਪਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਜਿੰਨਾ ਦਾਨ ਜ਼ਿਲ•ੇ ਵਿੱਚ ਇਕੱਤਰ ਕੀਤਾ ਜਾਵੇਗਾ, ਉਹਨਾ ਦਾਨ ਹੀ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ। ਉਨ•ਾਂ 'ਸਮਰਪਣ' ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਆਪਣੇ ਪਰਿਵਾਰ ਸਮੇਤ ਖੁਦ ਵੀ 'ਸਮਰਪਣ' ਦੀ ਮੈਂਬਰਸ਼ਿਪ ਹਾਸਲ ਕੀਤੀ। 


ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਉਹ ਜਲਦ ਹੀ ਸੁਬੇ ਦੇ ਸਕੂਲਾਂ ਦਾ ਦੌਰਾ ਕਰਨਗੇ ਅਤੇ ਜਿਨ•ਾਂ ਸਕੂਲਾਂ ਵਿੱਚ ਕਮੀਆਂ ਪਾਈਆਂ ਗਈਆਂ, ਉਨ•ਾਂ ਸਕੂਲਾਂ 'ਤੇ ਕਾਰਵਾਈ ਕਰਨ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸ਼ਾਬਾਸ਼ ਵੀ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਅਧਿਆਪਕ ਆਪਣੇ ਬੱਚਿਆਂ ਵਾਂਗ ਹੀ ਵਿਦਿਆਰਥੀਆਂ ਨੂੰ ਪੜ•ਾਉਣ, ਤਾਂ ਜੋ ਉਹ ਨੇਕ ਇਨਸਾਨ ਬਣਨ ਦੇ ਨਾਲ-ਨਾਲ ਉਚ ਅਹੁਦੇ ਵੀ ਪ੍ਰਾਪਤ ਕਰ ਸਕਣ। ਉਨ•ਾਂ ਕਿਹਾ ਕਿ ਅਧਿਆਪਕ ਦਾ ਰੁਤਬਾ ਗੁਰੂ ਦੇ ਸਮਾਨ ਹੈ ਅਤੇ ਇਸ ਰੁਤਬੇ ਨੂੰ ਬਰਕਰਾਰ ਰੱਖਣ ਲਈ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਸਕਦੇ ਹਨ। ਉਨ•ਾਂ ਕਿਹਾ ਕਿ ਅਧਿਆਪਕ ਮਿਹਨਤੀ ਹੋਵੇਗਾ, ਤਾਂ ਹੀ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਤੌਰ 'ਤੇ ਇਕ ਚੰਗੀ ਸਿੱਖਿਆ ਦੀ ਲੋੜ ਹੈ ਅਤੇ ਇਸ ਲਈ ਜਿਥੇ ਪੰਜਾਬ ਸਰਕਾਰ ਗੰਭੀਰ ਹੈ, ਉਥੇ ਅਧਿਆਪਕਾਂ ਨੂੰ ਵੀ ਆਪਣਾ ਫਰਜ਼ ਸਮਝਦੇ ਹੋਏ ਤਨਦੇਹੀ ਅਤੇ ਮਿਹਨਤ ਨਾਲ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਜ਼ਿਲ•ੇ ਦੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਆਪਣੇ ਆਪ ਵਿੱਚ ਇਕ ਨਿਵੇਕਲਾ ਉਪਰਾਲਾ ਹੈ। ਉਨ•ਾਂ ਕਿਹਾ ਕਿ 'ਸਮਰਪਣ' ਇਕ ਨਵੀਂ ਸੋਚ ਹੈ, ਜਿਸ ਨੂੰ ਹਰੇਕ ਵਿਅਕਤੀ ਵਲੋਂ ਅਪਣਾ ਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਸੂਬਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਸਕਣ। ਉਨ•ਾਂ ਕਿਹਾ ਕਿ 'ਸਮਰਪਣ' ਵਰਗੇ ਉਪਰਾਲੇ ਹੀ ਸੱਚੀ ਸਮਾਜ ਸੇਵਾ ਹਨ, ਜਿਸ ਵਿੱਚ ਹਰੇਕ ਵਿਅਕਤੀ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ•ੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿੱਚ 'ਸਮਰਪਣ' ਤਹਿਤ ਕਰੀਬ 17 ਹਜ਼ਾਰ ਦਾਨੀ ਸੱਜਣਾਂ ਨੂੰ ਮੈਂਬਰ ਬਣਾਇਆ ਗਿਆ ਹੈ। ਉਨ•ਾਂ ਕਿਹਾ ਕਿ ਦਾਨੀ ਸੱਜਣਾਂ ਵਲੋਂ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਕੀਤੇ ਦਾਨ ਸਦਕਾ ਕਰੀਬ 60 ਲੱਖ ਰੁਪਏ ਇਕੱਤਰ ਹੋ ਗਏ ਹਨ। ਉਨ•ਾਂ ਕਿਹਾ ਕਿ ਇਸ ਦਾਨ ਨਾਲ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਜਿਥੇ ਸਭ ਤੋਂ ਪਹਿਲਾਂ ਸਕੂਲਾਂ ਨੂੰ ਡੈਸਕ ਪ੍ਰਦਾਨ ਕੀਤੇ ਜਾਣਗੇ, ਉਥੇ ਆਰ.ਓਜ਼, ਪੱਖੇ, ਗਰੀਨ ਬੋਰਡ, ਮੇਨ ਗੇਟ, ਫਸਟ ਏਡ ਬਾਕਸ ਆਦਿ ਵੀ ਪ੍ਰਦਾਨ ਕੀਤੇ ਜਾਣਗੇ।
ਸਮਾਗਮ ਦੌਰਾਨ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਵਲੋਂ ਸਕੂਲਾਂ ਨੂੰ 'ਸਮਰਪਣ' ਤਹਿਤ ਦਿੱਤਾ ਜਾਣ ਵਾਲਾ ਸਮਾਨ ਰਸਮੀ ਤੌਰ 'ਤੇ ਜ਼ਿਲ•ਾ ਸਿੱਖਿਆ ਅਫ਼ਸਰਾਂ ਨੂੰ ਸੌਂਪਿਆ ਗਿਆ। ਉਨ•ਾਂ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ ਸਰਕਾਰੀ ਸਕੂਲਾਂ ਦੇ 9 ਅਤੇ ਬਾਹਰਵੀਂ ਕਲਾਸ ਦੇ ਇਕ ਵਿਦਿਆਰਥੀ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਰਾਜ ਪੱਧਰੀ ਖੇਡਾਂ ਵਿੱਚ ਯੋਗਦਾਨ ਪਾਉਣ ਬਦਲੇ ਦਿਵਿਆਂਗ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸੇਠ ਨਰੇਸ਼ ਅਗਰਵਾਲ ਅਤੇ ਸੇਠ ਸਤੀਸ਼ ਅਗਰਵਾਲ ਵਲੋਂ 2-2 ਲੱਖ ਰੁਪਏ ਵੀ 'ਸਮਰਪਣ' ਤਹਿਤ ਦਾਨ ਦੇਣ ਦਾ ਐਲਾਨ ਕੀਤਾ ਗਿਆ ਹੈ। ਸਮਾਗਮ ਤੋਂ ਪਹਿਲਾਂ ਸਿੱਖਿਆ ਮੰਤਰੀ ਨੂੰ ਪੀ.ਡਬਲਯੂ.ਡੀ. ਦੇ ਰੈਸਟ ਹਾਊਸ ਵਿਖੇ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ, ਸ੍ਰੀ ਅਰੁਣ ਕੁਮਾਰ ਡੋਗਰਾ, ਡਾ. ਰਾਜ ਕੁਮਾਰ ਅਤੇ ਸ੍ਰੀ ਪਵਨ ਕੁਮਾਰ ਆਦੀਆ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ•ਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਸੰਜੀਵ ਕੁਮਾਰ ਗੌਤਮ, ਉਪ ਜ਼ਿਲ•ਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ, ਸਟੇਟ ਅਵਾਰਡੀ ਅਧਿਆਪਕ ਸ੍ਰੀ ਦੀਪਕ ਵਸ਼ਿਸ਼ਟ, ਡਾ. ਅਨੂਪ, ਪ੍ਰਿੰਸੀਪਲ ਡੀ.ਏ.ਵੀ. ਬੀ.ਐਡ ਕਾਲਜ ਸ੍ਰੀ ਸ਼ਾਮ ਸੁੰਦਰ ਸ਼ਰਮਾ ਤੋਂ ਇਲਾਵਾ ਸ੍ਰੀ ਸੁਮੇਸ਼ ਸੋਨੀ, ਸ੍ਰੀ ਨਵਪ੍ਰੀਤ ਰਹਿਲ, ਸ੍ਰੀ ਰਮਨ ਕਪੂਰ ਸਮੇਤ ਭਾਰੀ ਗਿਣਤੀ 'ਚ ਅਧਿਆਪਕ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।