• Home
  • ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ- ਗੁਰਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ- ਗੁਰਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

 

ਚੰਡੀਗੜ੍ਹ 8 ਮਈ (ਪਰਮਿੰਦਰ ਸਿੰਘ ਜੱਟਪੁਰੀ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਅੱਜ ਦਸਵੀਂ ਦਾ ਨਤੀਜਾ ਐਲਾਨਿਆ ਹੈ ਜਿਸ ਵਿੱਚ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਕਾਲੋਨੀ ਲੁਧਿਆਣਾ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਨੇ 637 ਅੰਕ ਪ੍ਰਾਪਤ ਕਰਕੇ ਪੰਜਾਬ ਚੋਂ  ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਸ਼ਿਸ਼ੂ ਮਾਡਲ ਹਾਈ ਸਕੂਲ ਭੁਲੱਥ ਜ਼ਿਲ੍ਹਾ ਕਪੂਰਥਲਾ ਦੀ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਸੁਖਬੀਰ ਸਿੰਘ ਨੇ  637 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਰਨੀਤ ਕੌਰ ਪੁੱਤਰੀ ਰੁਪਿੰਦਰ ਸਿੰਘ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ ਮਾਨਪੁਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਨੇ 635 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ । 
ਇੱਥੇ ਇਹ ਵੀ ਹੈਰਾਨੀਜਨਕ ਹੈ ਕਿ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਤਿੰਨੋਂ ਵਿਦਿਆਰਥੀ ਇੱਕ ਇੱਕ ਸਥਾਨ ਦੇ ਫਾਸਲੇ ਨਾਲ ਆਪਣੀਆਂ ਪੁਜ਼ੀਸ਼ਨਾਂ ਤੇ ਪੁੱਜੇ ।