• Home
  • ਸਿੱਖਿਆ ਮੰਤਰੀ ਵੱਲੋਂ ਸੈਸ਼ਨ ਤੋਂ ਪਹਿਲਾਂ ਕਿਤਾਬਾਂ ਵੰਡਣ ਅਤੇ ਬੋਰਡ ਕੋਲ ਪਈਆਂ ਕਿਤਾਬਾਂ ਦੀ ਗਿਣਤੀ ਕਰਾਉਣ ਦੇ ਆਦੇਸ਼

ਸਿੱਖਿਆ ਮੰਤਰੀ ਵੱਲੋਂ ਸੈਸ਼ਨ ਤੋਂ ਪਹਿਲਾਂ ਕਿਤਾਬਾਂ ਵੰਡਣ ਅਤੇ ਬੋਰਡ ਕੋਲ ਪਈਆਂ ਕਿਤਾਬਾਂ ਦੀ ਗਿਣਤੀ ਕਰਾਉਣ ਦੇ ਆਦੇਸ਼

ਚੰਡੀਗੜ••/ਮੁਹਾਲੀ, 25 ਮਈ:(ਖਬਰ ਵਾਲੇ ਬਿਊਰੋ)
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ 'ਚ ਕਿਹਾ ਹੈ ਕਿ ਉਹ ਅਗਲੇ ਸੈਸ਼ਨ ਤੋਂ ਇੱਕ ਮਹੀਨਾ ਪਹਿਲਾਂ ਹੀ ਕਿਤਾਬਾਂ ਦੀ ਛਪਾਈ ਕਰਵਾਉਣ ਅਤੇ ਵਿਦਿਆਰਥੀਆਂ ਤੱਕ ਪੁੱਜਦੀਆਂ ਕਰਨਾ ਯਕੀਨੀ ਬਣਾਉਣ ਤਾਂ ਜੋ ਸੈਸ਼ਨ ਸ਼ੁਰੂ ਹੋਣ 'ਤੇ ਵਿਦਿਆਰਥੀਆਂ ਦੀ ਖੱਜਲ-ਖੁਆਰੀ ਨਾ ਹੋਵੇ। ਉਨ•ਾਂ ਨਾਲ ਹੀ ਕਿਹਾ ਕਿ ਬੋਰਡ ਕੋਲ ਅਤੇ ਉਸ ਦੇ ਡਿਪੂਆਂ 'ਚ ਪਈਆਂ ਵੰਡ ਤੋਂ ਰਹਿ ਗਈਆਂ ਕਿਤਾਬਾਂ ਦੀ ਗਿਣਤੀ ਤੁਰੰਤ ਗਿਣਤੀ ਕਰਵਾਈ ਜਾਵੇ।
ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਜ ਭਲਾਈ ਵਿਭਾਗ ਵੱਲ ਬਕਾਇਆ ਪਏ ਬੋਰਡ ਦੀਆਂ ਕਿਤਾਬਾਂ ਦੇ 250 ਕਰੋੜ ਰੁਪਏ ਛੇਤੀ ਪ੍ਰਾਪਤ ਕਰਨ ਸਣੇ ਹੋਰਨਾਂ ਵਿਭਾਗਾਂ ਤੋਂ ਬਕਾਇਆ ਲੈਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੱਤਰ-ਵਿਹਾਰ ਕਰਨ। ਉਨ•ਾਂ ਬੋਰਡ ਵਿੱਚ ਖ਼ਾਲੀ ਪਈਆਂ ਆਸਾਮੀਆਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਵੀ ਕਿਹਾ। ਉਨ•ਾਂ ਕਿਹਾ ਕਿ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਵਧੀਆ ਬਣਾਉਣ ਲਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਤਿੰਨ ਮਹੀਨੇ ਦੀ ਥਾਂ ਹਰ ਮਹੀਨੇ ਕਰਵਾਈ ਜਾਵੇ। ਇਸ ਤੋਂ ਪਹਿਲਾਂ ਸ੍ਰੀ ਸੋਨੀ ਨੇ ਬੋਰਡ ਵਿਖੇ ਪੁੱਜੇ ਵਿਦਿਆਰਥੀਆਂ ਤੇ ਉਨ•ਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਨ•ਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਮੀਟਿੰਗ ਵਿੱਚ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਡੀ.ਜੀ.ਐਸ.ਈ.-ਕਮ-ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਅਤੇ ਬੋਰਡ ਸਕੱਤਰ ਸ੍ਰੀਮਤੀ ਹਰਗੁਣਜੀਤ ਕੌਰ ਆਦਿ ਹਾਜ਼ਰ ਸਨ।