• Home
  • ਸਿੱਖ ਧਰਮ ਦੀਆਂ ਵਿਵਾਦਿਤ ਫਿਲਮਾਂ ਨੂੰ ਰੋਕਣ ਲਈ ਅਕਾਲ ਤਖ਼ਤ ਵੱਲੋਂ 21ਮੈਂਬਰੀ ਸੈਂਸਰ ਬੋਰਡ ਦਾ ਗਠਨ

ਸਿੱਖ ਧਰਮ ਦੀਆਂ ਵਿਵਾਦਿਤ ਫਿਲਮਾਂ ਨੂੰ ਰੋਕਣ ਲਈ ਅਕਾਲ ਤਖ਼ਤ ਵੱਲੋਂ 21ਮੈਂਬਰੀ ਸੈਂਸਰ ਬੋਰਡ ਦਾ ਗਠਨ

ਅੰਮ੍ਰਿਤਸਰ -(ਖ਼ਬਰ ਵਾਲੇ ਬਿਊਰੋ)
ਸਿੱਖ ਗੁਰੂਆਂ ਦੇ ਕਿਰਦਾਰ ਨੂੰ ਫਿਲਮਾਂ ਵਿੱਚ ਵਿਗਾੜ ਕੇ ਪੇਸ਼ ਕਰਨ ਵਾਲਿਆਂ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਸੈਂਸਰ ਬੋਰਡ ਬਣਾਇਆ ਗਿਆ ਹੈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ ਸਿੱਖ ਗੁਰੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਰੋਲ ਨਿਭਾਉਣ ਅਤੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਸਮੇਂ ਹੁੰਦੇ ਵਿਵਾਦਿਤ ਮਸਲਿਆਂ ਨੂੰ ਹੱਲ ਕਰਨ ਲਈ  ਗਿਆਨੀ ਗੁਰਬਚਨ ਸਿੰਘ ਵੱਲੋਂ ਬੋਰਡ ਦੇ ਕੁਆਰਡੀਨੇਟਰ ਸਿਮਰਜੀਤ ਸਿੰਘ ਮੀਤ ਸਕੱਤਰ ਨੂੰ ਧਰਮ ਪ੍ਰਚਾਰਕ ਮਿੱਟੀ ਦਾ ਮੈਂਬਰ ਚੁਣਿਆ ਗਿਆ ਹੈ ਇਸ ਤੋਂ ਇਲਾਵਾ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਗਿਆਨੀ ਰੇਸ਼ਮ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਨਾਗਰ ਸਿੰਘ ਚੱਬੇਵਾਲ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਪ੍ਰਤਾਪ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿਤਪਾਲ ਸਿੰਘ ਪ੍ਰਧਾਨ ਗੁ: ਦੂਖ ਨਿਵਾਰਣ ਸਾਹਿਬ ਲੁਧਿਆਣਾ, ਬਲਕਾਰ ਸਿੰਘ ਪਟਿਆਲਾ, ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ,ਪ੍ਰੋ. ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ. ਸਰਬਜਿੰਦਰ ਸਿੰਘ ਲੁਧਿਆਣਾ, ਡਾ. ਹਰਪਾਲ ਸਿੰਘ ਪੰਨੂ ਤੇ ਸੁਖਦੇਵ ਸਿੰਘ ਭੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋ. ਅਮਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਗੁਰਮੀਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ, ਅੰਮ੍ਰਿਤਸਰ, ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਮੁਹਾਲੀ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ, ਦਿੱਲੀ ਕਮੇਟੀ, ਗਿਆਨੀ ਪਰਮਿੰਦਰ ਸਿੰਘ, ਦਮਦਮੀ ਟਕਸਾਲ (ਮਹਿਤਾ) ਆਦਿ ਨੂੰ ਇਸ ਕਮੇਟੀ ‘ਚ ਮੈਂਬਰ ਚੁਣਿਆ ਗਿਆ ਹੈ।

21 ਮੈਂਬਰੀ ਸਿੱਖ ਸੈਂਸਰ ਬੋਰਡ ਸਿੱਖ ਇਤਿਹਾਸ ਸੰਬੰਧੀ ਕਿਸੇ ਵੀ ਫਿਲਮ ‘ਚ ਪੇਸ਼ ਕੀਤੇ ਜਾਣ ਵਾਲੇ ਸਿੱਖ ਇਤਿਹਾਸ ਦੀ ਪੜਤਾਲ ਕਰੇਗਾ। ਅਕਾਲ ਤਖਤ ਸਾਹਿਬ ਨੇ ਹੁਕਮ ਜਾਰੀ ਕੀਤਾ ਹੈ ਕਿ ਸਿੱਖ ਧਰਮ ਨਾਲ ਸੰਬੰਧਿਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾਂ ਡਾਇਰੈਕਟਰਾਂ ਲਈ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਜਿਸ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਹਰੀ ਝੰਡੀ ਮਿਲਣ ‘ਤੇ ਹੀ ਸਿੱਖ ਧਰਮ ਸਬੰਧੀ ਦ੍ਰਿਸ਼ ਫਿਲਮਾਏ ਜਾ ਸਕਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਬੋਰਡ ਦੇ ਕੋਆਰਡੀਨੇਟਰ ਸਿਮਰਜੀਤ ਸਿੰਘ ਮੀਤ ਸਕੱਤਰ ਨੂੰ ਧਰਮ ਪ੍ਰਚਾਰ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ।