• Home
  • ਸਿੱਖ ਲੜਕੀ ਨੂੰ ਪਾਕਿਸਤਾਨ ਵਿਚ ਟੈਲੀਵਿਜ਼ਨ ‘ਤੇ ਪੱਤਰਕਾਰ ਵਜੋਂ ਸੇਵਾਵਾਂ ਦੇਣ ਦਾ ਮਿਲਿਆ ਮੌਕਾ

ਸਿੱਖ ਲੜਕੀ ਨੂੰ ਪਾਕਿਸਤਾਨ ਵਿਚ ਟੈਲੀਵਿਜ਼ਨ ‘ਤੇ ਪੱਤਰਕਾਰ ਵਜੋਂ ਸੇਵਾਵਾਂ ਦੇਣ ਦਾ ਮਿਲਿਆ ਮੌਕਾ

ਇਸਲਾਮਾਬਾਦ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ ਦੀ ਇੱਕ ਸਿੱਖ ਲੜਕੀ ਮਨਮੀਤ ਕੌਰ ਨੂੰ ਪਾਕਿਸਤਾਨ ਟੈਲੀਵਿਜ਼ਨ 'ਤੇ ਪੱਤਰਕਾਰ ਵਜੋਂ ਸੇਵਾਵਾਂ ਦੇਣ ਦਾ ਮੌਕਾ ਮਿਲਿਆ ਹੈ।  ਪਾਕਿਸਤਾਨ ਸਮਾਚਾਰ ਚੈਨਲ 'ਤੇ ਪੱਤਰਕਾਰ ਵਜੋਂ ਸੇਵਾਵਾਂ ਦੇਣ ਵਾਲੀ ਉਹ ਪਾਕਿਸਤਾਨ ਦੀ ਪਹਿਲੀ ਸਿੱਖ ਕੁੜੀ ਹੈ, ਜਿਸ ਨੂੰ ਰਿਪੋਰਟਿੰਗ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਮਨਮੀਤ ਕੌਰ ਨੇ ਪੇਸ਼ਾਵਰ ਯੂਨੀਵਰਸਿਟੀ ਦੇ 'ਜ਼ਿਨਾਹ ਕਾਲਜ ਫ਼ਾਰ ਵਿਮੈਨ' ਤੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਚੈਨਲ ਜੁਆਇਨ ਕੀਤਾ ਹੈ। ਉਸ ਨੇ ਆਪਣੀ ਸਫਲਤਾ ਲਈ ਪੇਸ਼ਾਵਰ ਦੇ ਗੁਰਦੁਆਰਾ ਸਾਹਿਬ 'ਚ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲਿਆ। ਉਸ ਨੇ ਦੱਸਿਆ ਕਿ ਉਸ ਨੂੰ ਆਪਣੀ ਇਸ ਪ੍ਰਾਪਤੀ 'ਤੇ ਬੇਹੱਦ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਕਿ ਉਸ ਨੂੰ ਪਾਕਿਸਤਾਨ ਦੇ ਸਭ ਤੋਂ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਆਵਾਜ਼ ਅਤੇ ਮੁਸ਼ਕਲਾਂ ਨੂੰ ਪਾਕਿਸਤਾਨ ਹਕੂਮਤ ਤੱਕ ਪਹੁੰਚਾਉਣ ਦਾ ਮੌਕਾ ਮਿਲਿਆ ਹੈ।