• Home
  • ਸਿੱਧੂ ਜੋੜੀ ਦੀ ਬਾਦਲ ਦੇ ਰਾਜ ਨਾਲੋਂ ਕੈਪਟਨ ਦੇ ਰਾਜ ਚ ਰਹੇਗੀ ਸਰਦਾਰੀ 

ਸਿੱਧੂ ਜੋੜੀ ਦੀ ਬਾਦਲ ਦੇ ਰਾਜ ਨਾਲੋਂ ਕੈਪਟਨ ਦੇ ਰਾਜ ਚ ਰਹੇਗੀ ਸਰਦਾਰੀ 

ਚੰਡੀਗੜ੍ਹ 25 ਅਪਰੈਲ  (ਪਰਮਿੰਦਰ ਸਿੰਘ ਜੱਟਪੁਰੀ )
ਬਾਦਲ ਪਰਿਵਾਰ ਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਹਰ ਫਰੰਟ ਤੇ  ਘੇਰਨ ਵਾਲੇ ਨਵਜੋਤ ਸਿੰਘ ਸਿੱਧੂ ਜਿਹੜੇ ਕਿ ਇਸ ਵਕਤ ਪੰਜਾਬ ਦੇ ਮੋਹਰੀ ਕੈਬਨਿਟ ਰੈਂਕ ਦੇ ਮੰਤਰੀ ਹਨ । ਅੱਜ ਦੇਰ ਸ਼ਾਮ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਰਿੰਦਰ ਅਮਰਿੰਦਰ ਸਿੰਘ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਡਾਇਰੈਕਟਰ ਚੇਅਰਪਰਸਨ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ।
ਅੱਜ ਮੈਡਮ ਨਵਜੋਤ ਕੌਰ ਸਿੱਧੂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਪੰਚਾਇਤ ਮੰਤਰੀ ਤ੍ਰਿਪਤ ਇੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ ।
ਦੱਸਣਯੋਗ ਹੈ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਜੋ ਕਿ ਅੰਮ੍ਰਿਤਸਰ ਤੋਂ ਭਾਜਪਾ ਦੇ ਵਿਧਾਇਕ ਸਨ ਅਤੇ ਉਹ ਅਕਾਲੀ ਭਾਜਪਾ ਦੀ 2012 ਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਵਜੋਂ ਨਿਯੁਕਤ ਸਨ ਅਤੇ ਉਹ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰਨ ਕਾਰਨ ਚਰਚਾ ਚ ਰਹੇ ਹਨ ਤੇ ਉਨ੍ਹਾਂ ਨੇ ਅਖੀਰ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ ।
 ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਜਿਹੜੇ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਸਨ ਉਨ੍ਹਾਂ ਨੇ ਵੀ ਭਾਜਪਾ ਦੇ ਅਕਾਲੀਆਂ ਨਾਲ ਚੋਣ ਸਮਝੌਤੇ ਨੂੰ ਨਕਾਰਿਆ ਤੇ ਅਖੀਰ ਉਹ ਵੀ ਆਪਣੀ ਪਾਰਟੀ ਤੋਂ ਅਸਤੀਫਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ।
 ਹੁਣ ਦਿਲਚਸਪ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਨਵਜੋਤ ਸਿੰਘ ਸਿੱਧੂ ਜਿਹੜੇ ਕਿ ਦੋ ਪ੍ਰਮੁੱਖ ਵਿਭਾਗਾਂ ਦੇ ਕੈਬਨਿਟ ਰੈਂਕ ਦੇ ਮੰਤਰੀ ਹਨ ਅਤੇ ਉਨ੍ਹਾਂ ਦੀ ਪਤਨੀ ਵੀ ਵੇਅਰ ਹਾਊਸ (ਕੈਬਨਿਟ ਰੈਂਕ) ਦੇ ਚੇਅਰਮੈਨ ਬਣ ਗਏ ਹਨ। ਦੇਖਣਾ ਇਹ ਹੋਵੇਗਾ ਕਿ ਇਹ ਦੋਵੇਂ ਮੀਆਂ ਬੀਵੀ  ਆਪਣੇ ਵਿਭਾਗ ਦਾ ਕੰਮ ਸਾਂਭਣ ਤੋਂ ਇਲਾਵਾ ਆਪਣੇ ਸਿਆਸੀ ਵਿਰੋਧੀ ਮਜੀਠੀਆ ਤੇ ਸੁਖਬੀਰ ਸਿੰਘ ਬਾਦਲ ਨੂੰ ਕਿਵੇਂ ਘੇਰਦੇ ਹਨ  ।