• Home
  • ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦਿੱਤਾ 3 ਦਿਨ ਦਾ ਸਮਾਂ

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦਿੱਤਾ 3 ਦਿਨ ਦਾ ਸਮਾਂ

ਚੰਡੀਗੜ੍ਹ-(ਪਰਮਿੰਦਰ ਸਿੰਘ ਜੱਟਪੁਰੀ) ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਵਿਚੋਂ ਇਤਿਹਾਸ ਦੀ ਕਿਤਾਬਾਂ ਵਿਚੋਂ ਜੋ ਸਿੱਖ ਗੁਰੂਆਂ ਦਾ ਚੈਪਟਰ ਹਟਾਏ ਗਏ ਹਨ। ਉਸ ਉੱਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਪੰਜਾਬ ਦੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 3 ਦਿਨ ਦਾ ਸਮਾਂ ਦਿੱਤਾ ਗਿਆ ਹੈ। ਜਿਸ ਵਿਚ ਉਨ੍ਹਾਂ ਨੂੰ ਇਸ ਫ਼ੈਸਲੇ ਨੂੰ ਵਾਪਸ ਲੈਣਾ ਹੋਵੇਗਾ ਨਹੀਂ ਤਾਂ 3 ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ ਜਾਵੇਗੀ ਜਿਸ ਵਿਚ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।