• Home
  • ਸੁਰੇਸ਼ ਕੁਮਾਰ ਦੇ ਕੇਸ ਦੀ ਅਗਲੀ ਸੁਣਵਾਈ 11 ਅਤੇ 12 ਜੁਲਾਈ ਨੂੰ

ਸੁਰੇਸ਼ ਕੁਮਾਰ ਦੇ ਕੇਸ ਦੀ ਅਗਲੀ ਸੁਣਵਾਈ 11 ਅਤੇ 12 ਜੁਲਾਈ ਨੂੰ

ਚੰਡੀਗੜ੍ਹ- ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸੈਕਰੇਟਰੀ ਸੁਰੇਸ਼ ਕੁਮਾਰ ਦੇ ਕੇਸ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਲਾਨ ਕੀਤਾ ਕਿ ਸੁਰੇਸ਼ ਕੁਮਾਰ ਦੇ ਕੇਸ ਦੀ ਅਗਲੀ ਸੁਣਵਾਈ 11 ਤੋਂ 12 ਜੁਲਾਈ ਨੂੰ ਕੀਤੀ ਜਾਵੇਗੀ। ਇਹਨਾਂ 2 ਦਿਨਾਂ ਵਿਚ ਪੰਜਾਬ ਸਰਕਾਰ ਹਾਈਕੋਰਟ ਦੇ ਸਾਹਮਣੇ ਅਪਣਾ ਪੱਖ ਰੱਖੇਗੀ। ਜ਼ਿਕਰਯੋਗ ਹੈ ਕਿ ਚੀਫ਼ ਪ੍ਰਿੰਸੀਪਲ ਸੈਕਰੇਟਰੀ ਸੁਰੇਸ਼ ਕੁਮਾਰ ਦੇ ਕੇਸ ਦੀ ਸੁਣਵਾਈ ਲਈ ਸਾਬਕਾ ਵਿੱਤ ਮੰਤਰੀ  ਪੀ.ਚਿਦੰਬਰਮ ਦਿੱਲੀ ਤੋਂ ਚੰਡੀਗੜ੍ਹ ਆਏ ਸਨ।