• Home
  • ਸੜਕ ਹਾਦਸੇ ਚ ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ,5 ਜ਼ਖਮੀ

ਸੜਕ ਹਾਦਸੇ ਚ ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ,5 ਜ਼ਖਮੀ

ਚੰਡੀਗੜ੍ਹ (ਖਬਰ ਵਾਲੇ ਬਿਊਰੋ ) ਖਰੜ ਦੇ ਰਹਿਣ ਵਾਲੇ ਇਕੋ ਪਰਿਵਾਰ ਦੇ ਸੱਤ ਮੈਂਬਰਾਂ ਦੀ ਪਲਵਲ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਅਨੁਸਾਰ ਖਰੜ ਵਿਖੇ ਕਾਫੀ ਲੰਬੇ ਸਮੇਂ ਤੋਂ ਰਹਿੰਦਾ ਇਹ ਪਰਿਵਾਰ ਮਥੁਰਾ ਵਿਖੇ ਆਪਣੇ ਜੱਦੀ ਪਿੰਡ ਇੱਕ ਵਿਆਹ ਸਮਾਗਮ ਵਿੱਚ ਹਿੱਸਾ ਲੈਣ ਲਈ ਪਿਕਅੱਪ ਗੱਡੀ ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਇਹ ਗੱਡੀ ਪਲਵਲ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਅਣਪਛਾਤੇ ਭਾਰੀ ਵਾਹਨ ਨੇ ਇਨ੍ਹਾਂ ਨੂੰ ਟੱਕਰ ਮਾਰੀ ।ਜਿਸ ਵਿੱਚ ਸੱਤ ਜਣਿਆਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਪੰਜ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ ।