• Home
  • ਸਾਰਾ ਪੰਜਾਬ ਜਾਣਦਾ ਹੈ ਕਿ ਬਿਕਰਮ ਮਜੀਠੀਆ ਹੀ ਹੈ ਨਸ਼ੇ ਦਾ ਸੌਦਾਗਰ-ਸੰਜੇ ਸਿੰਘ

ਸਾਰਾ ਪੰਜਾਬ ਜਾਣਦਾ ਹੈ ਕਿ ਬਿਕਰਮ ਮਜੀਠੀਆ ਹੀ ਹੈ ਨਸ਼ੇ ਦਾ ਸੌਦਾਗਰ-ਸੰਜੇ ਸਿੰਘ

ਲੁਧਿਆਣਾ- (ਖਬਰ ਵਾਲੇ ਬਿਊਰੋ) ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਰਜ਼ ਕੀਤੇ ਮਾਣਹਾਨੀ ਕੇਸ 'ਚ ਪੇਸ਼ੀ ਭੁਗਤਣ ਲਈ ਲੁਧਿਆਣਾ ਪੁੱਜੇ। ਇਸ ਦੌਰਾਨ ਸੰਜੇ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਨਸ਼ੇ ਦਾ ਸੌਦਾਗਰ ਹੈ ਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕੈਪਟਨ ਸਰਕਾਰ ਨੂੰ ਵੀ ਘੇਰਿਆ ਪਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰਸੰਸਾ ਕੀਤੀ।