• Home
  • ਹਸਪਤਾਲ ਵਿਚ ਜੇਰੇ ਇਲਾਜ ਮਰੀਜ਼ਾਂ ਉੱਤੇ ਕੀਤਾ ਹਮਲਾ, ਗੰਭੀਰ ਜ਼ਖਮੀ

ਹਸਪਤਾਲ ਵਿਚ ਜੇਰੇ ਇਲਾਜ ਮਰੀਜ਼ਾਂ ਉੱਤੇ ਕੀਤਾ ਹਮਲਾ, ਗੰਭੀਰ ਜ਼ਖਮੀ

ਦੀਨਾਨਗਰ- (ਖ਼ਬਰ ਵਾਲੇ ਬਿਊਰੋ) ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਸਿੰਘੋਵਾਲ ਦੇ ਐਮਰਜੈਂਸੀ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹਸਪਤਾਲ ਵਿਖੇ ਜੇਰੇ ਇਲਾਜ ਮਰੀਜ਼ਾਂ ਉੱਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ। ਜਾਣਕਾਰੀ ਅਨੁਸਾਰ ਹਸਪਤਾਲ ਵਿਚ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਜੇਰੇ ਇਲਾਜ ਮਰੀਜ਼ ਉੱਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਹਸਪਤਾਲ ਵਿਚ ਭੰਨਤੋੜ ਕੀਤੀ ਜਿਸ ਦੌਰਾਨ ਡਾਕਟਰਾਂ ਅਤੇ ਹੋਰ ਸਟਾਫ਼ ਨੇ ਘਟਨਾ ਸਥਾਨ ਤੋਂ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਦੀ ਜਾਂਚ ਕਰਦੇ ਹੋਏ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।