• Home
  • ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਦੀ ਸੰਭਾਵਨਾ

ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਦੀ ਸੰਭਾਵਨਾ

ਲੁਧਿਆਣਾ- ਲੁਧਿਆਣਾ ਵਿਖੇ ਇੱਕ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਨਾਲ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ । ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਬਿੰਦਰਾ ਕਾਲੋਨੀ ਸਥਿਤ ਇੱਕ ਚਾਰ ਮੰਜ਼ਿਲਾਂ ਹੌਜ਼ਰੀ ਫ਼ੈਕਟਰੀ ਵਿਚ ਅਚਾਨਕ ਅੱਗ ਲੱਗ ਜਾਣ ਨਾਲ ਫ਼ੈਕਟਰੀ ਵਿਚ ਪਿਆ ਸਾਰਾ ਸਮਾਨ ਸੜ ਗਿਆ। ਅੱਗ ਉੱਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਮੌਜੂਦ ਅੱਗ ਉੱਤੇ ਕਾਬੂ ਪਾ ਰਹੀਆਂ ਸਨ। ਦੂਜੇ ਪਾਸੇ ਮੌਕੇ 'ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤੀ ਨਹੀਂ ਲੱਗ ਸਕਿਆ ਹੈ।