• Home
  • • ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1048 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

• ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1048 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

ਚੰਡੀਗੜ•, 27-( ਖ਼ਬਰ ਵਾਲੇ ਟੀਮ)
ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਕੁੱਲ 1048.24 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਅੱਜ ਨਵੀਂ ਦਿੱਲੀ ਦੇ ਵਿਖੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1048 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ•ਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ।
ਸ. ਧਰਮਸੋਤ ਨੇ ਦੱਸਿਆ ਕਿ ਸਾਲ 2015-2016 ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ 328.72 ਕਰੋੜ ਰੁਪਏ ਜਦਕਿ ਸਾਲ 2016-2017 ਦੇ 719.52 ਕਰੋੜ ਰੁਪਏ ਕੇਂਦਰ ਵੱਲ ਬਕਾਇਆ ਪਏ ਹਨ। ਭਲਾਈ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1048.24 ਕਰੋੜ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ।
ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਪੰਜਾਬ ਸੂਬੇ ਨਾਲ ਸਬੰਧਤ ਭਲਾਈ ਸਕੀਮਾਂ ਦੇ ਕੇਂਦਰ ਵਲੋਂ ਹੁਣ ਤੱਕ ਜਾਰੀ ਕੀਤੀ ਸਾਰੀ ਰਾਸ਼ੀ ਦੇ ਵਰਤੋ ਸਰਟੀਫਿਕੇਟ ਭਾਰਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਹਿਲੋਤ ਨੇ ਸੂਬੇ ਦੇ ਭਲਾਈ ਵਿਭਾਗ ਨਾਲ ਸਬੰਧਤ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰ ਦੇਣ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਪੰਜਾਬ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ, ਭਲਾਈ ਵਿਭਾਗ, ਸ. ਜਸਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਭਲਾਈ ਵਿਭਾਗ ਆਦਿ ਹਾਜ਼ਰ ਸਨ।