• Home
  • ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਲੰਧਰ ਦੇ ਫੋਟੋ ਜਰਨਲਿਸਟ ਸੰਜੀਵ ਟੋਨੀ ਦੀ ਮੌਤ ‘ਤੇ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਲੰਧਰ ਦੇ ਫੋਟੋ ਜਰਨਲਿਸਟ ਸੰਜੀਵ ਟੋਨੀ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ, 30 ਮਾਰਚ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਫੋਟੋ ਪੱਤਰਕਾਰ ਅਤੇ ਪੰਜਾਬ ਪ੍ਰੈਸ ਕਲੱਬ ਦੇ ਜੁਆਇੰਟ ਸਕੱਤਰ ਸੰਜੀਵ ਟੋਨੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦਾ ਜਲੰਧਰ ਵਿਖੇ ਸੰਖੇਪ ਬੀਮਾਰੀ ਤੋਂ ਬਾਅਦ 49 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਆਪਣੀ ਪਤਨੀ, ਦੋ ਪੁੱਤਰ ਅਤੇ ਇੱਕ ਧੀ ਨੂੰ ਛੱਡ ਗਏ ਹਨ।

       ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਟੋਨੀ ਨੂੰ ਇੱਕ ਵਧੀਆ ਮਨੁੱਖ ਦੇ ਨਾਲ-ਨਾਲ ਹੋਣਹਾਰ ਅਤੇ ਸਮਰਪਿਤ ਪੱਤਰਕਾਰ ਦੱਸਿਆ ਜਿਨ੍ਹਾਂ ਨੇ ਲੰਮੇ ਸਮੇਂ ਤੋਂ ਦੈਨਿਕ ਜਾਗਰਣ ਵਿੱਚ ਸੇਵਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਟੋਨੀ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ।

       ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।

       ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੰਜੀਵ ਟੋਨੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ।