• Home
  • ਬਰਨਾਲਾ ਦੇ ਸ਼ਹਿਜ਼ਾਦੇ ਨੇ ਕੇਵਲ ਢਿੱਲੋਂ ਦੀ ਹਮਾਇਤ ਦਾ ਕੀਤਾ ਐਲਾਨ

ਬਰਨਾਲਾ ਦੇ ਸ਼ਹਿਜ਼ਾਦੇ ਨੇ ਕੇਵਲ ਢਿੱਲੋਂ ਦੀ ਹਮਾਇਤ ਦਾ ਕੀਤਾ ਐਲਾਨ

ਬਰਨਾਲਾ :-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਸਵ. ਸੁਰਜੀਤ ਸਿੰਘ ਬਰਨਾਲਾ ਦੇ ਸਪੁੱਤਰ ਜਸਜੀਤ ਸਿੰਘ ਬਰਨਾਲਾ ਨੇ ਅੱਜ ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਕਾਂਗਰਸ ਪਾਰਟੀ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਵ. ਸੁਰਜੀਤ ਸਿੰਘ ਬਰਨਾਲਾ ਬਹੁਤ ਹੀ ਚੰਗੇ ਅਤੇ ਨੇਕ ਦਿਲ ਇਨਸਾਨ ਸਨ।ਇਹ ਹੀ ਝਲਕ ਉਹਨਾਂ ਦੇ ਸਪੁੱਤਰ ਵਿੱਚ ਹੈ। ਉਹਨਾਂ ਇਹ ਵੀ ਵਿਸਵਾਸ਼ ਦਵਾਇਆ ਕਿ ਪਾਰਟੀ ਅੰਦਰ ਉਹਨਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਜਸਜੀਤ ਸਿੰਘ ਬਰਨਾਲਾ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਖੁਸ਼ ਹੋ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਦੱਸਿਅਾ ਅਕਾਲੀ ਦਲ ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦਾ ਘਾਣ ਕੀਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਆਪਣੇ ਜਿਨ੍ਹਾਂ ਸਿਧਾਂਤਾ ਨੂੰ ਲੈ ਕੇ ਰਾਜਨੀਤੀ 'ਚ ਪ੍ਰਵੇਸ਼ ਕੀਤਾ ਸੀ, ਉਹ ਉਸ 'ਤੇ ਖਰਾ ਨਹੀਂ ਉਤਰੀ। ਉਸ ਨੇ ਸਵਾਰਥ ਦੀ ਰਾਜਨੀਤੀ ਸ਼ੁਰੂ ਕਰਦੇ ਹੋਏ ਕਾਰਜਕਰਤਾ ਦੀ ਅਣਦੇਖੀ ਕੀਤੀ।