• Home
  • ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਮੰਗੀ -ਮੀਂਹ ਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਮੰਗੀ -ਮੀਂਹ ਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ

ਚੰਡੀਗੜ੍ਹ ,(ਖਬਰ ਵਾਲੇ ਬਿਊਰੋ )ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਪਏ ਭਾਰੀ ਮੀਂਹ ਕਾਰਨ ਡੇਂਗੂ ਤੇ ਹੋਰ ਮੀਂਹ ਦੇ ਖੜ੍ਹੇ ਪਾਣੀ ਤੋਂ ਫੈਲਣ ਵਾਲੀਆਂ ਮਨੁੱਖੀ ਜੀਵਨ ਲਈ ਘਾਤਕ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪੋ ਆਪਣੇ ਜ਼ਿਲ੍ਹਿਆਂ ਦੇ ਵਿੱਚ ਫੋਗਿੰਗ ਕਰਨ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਹੋਰ ਲੋੜੀਂਦੇ ਇੰਤਜ਼ਾਮ ਕਰਨ ।ਮੁੱਖ ਮੰਤਰੀ ਦਫ਼ਤਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਅੱਜ ਇਸ ਸਬੰਧੀ ਅੱਜ ਸ਼ਾਮ ਤੱਕ ਰਿਪੋਰਟ ਵੀ ਮੰਗੀ ਹੈ ।