• Home
  • ਢੀਂਡਸਾ ਤੋਂ ਬਾਅਦ ਮਾਝੇ ਦਾ ਵੱਡਾ ਆਗੂ ਵੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਲਈ ਤਿਆਰ?

ਢੀਂਡਸਾ ਤੋਂ ਬਾਅਦ ਮਾਝੇ ਦਾ ਵੱਡਾ ਆਗੂ ਵੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਲਈ ਤਿਆਰ?

ਚੰਡੀਗੜ, (ਖ਼ਬਰ ਵਾਲੇ ਬਿਊਰੋ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਗੋਲੀਕਾਂਡ 'ਚ ਅਕਾਲੀ ਦਲ ਖ਼ਾਸ ਕਰ ਕੇ ਬਾਦਲ ਪਰਵਾਰ ਦਾ ਨਾਂ ਆਉਣ ਤੋਂ ਬਾਅਦ ਕਈ ਅਕਾਲੀ ਆਗੂ ਅੰਦਰੋ ਅੰਦਰੀ ਸੁਖਬੀਰ ਬਾਦਲ ਤੋਂ ਔਖੇ ਹੋਏ ਬੈਠੇ ਹਨ।  ਇਸੇ ਕੜੀ 'ਚ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਕੱਤਰ ਜਨਰਲ ਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ ਤੇ ਹੁਣ ਅਕਾਲੀ ਦਲ ਦੇ ਅੰਦਰਲੇ ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਮਾਝੇ ਦੇ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ ਇਕ ਵੱਡਾ ਆਗੂ ਵੀ ਅਸਤੀਫ਼ਾ ਦੇਣ ਨੂੰ ਤਿਆਰ ਬੈਠਾ ਹੈ। ਪਤਾ ਲੱਗਾ ਹੈ ਕਿ ਇਹ ਅਕਾਲੀ ਆਗੂ ਅੱਜ ਜਾਂ ਭਲਕ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇਗਾ ਤੇ ਇਥੇ ਅਸਤੀਫ਼ਾ ਦੇ ਕੇ ਸਹੁੰ ਚੁੱਕੇਗਾ। ਇਹ ਵੀ ਪਤਾ ਲੱਗਾ ਹੈ ਕਿ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਇਹ ਅਕਾਲੀ ਆਗੂ ਬਕਾਇਦਾ ਪ੍ਰੈਸ ਕਾਨਫਰੰਸ ਵੀ ਕਰੇਗਾ।