• Home
  • ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਨੇ ਜੀਵਨ ਭਰ ਇੱਕ ਨਰੋਏ ਤੇ ਨਿਡਰ ਸਮਾਜ ਦੀ ਉਸਾਰੀ ਲਈ ਸੰਘਰਸ਼ ਕੀਤਾ-ਸੰਦੀਪ ਹੰਸ

ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਨੇ ਜੀਵਨ ਭਰ ਇੱਕ ਨਰੋਏ ਤੇ ਨਿਡਰ ਸਮਾਜ ਦੀ ਉਸਾਰੀ ਲਈ ਸੰਘਰਸ਼ ਕੀਤਾ-ਸੰਦੀਪ ਹੰਸ

ਮੋਗਾ 14 ਅਪ੍ਰੈਲ:
 ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਇੱਕ ਮਹਾਨ ਵਿਦਵਾਨ ਅਤੇ ਸਮਾਜ ਸੁਧਾਰਕ ਸਨ, ਜਿੰਨ•ਾਂ ਨੇ ਜੀਵਨ ਭਰ ਇੱਕ ਨਰੋਏ ਤੇ ਨਿਡਰ ਸਮਾਜ ਦੀ ਉਸਾਰੀ ਲਈ ਸੰਘਰਸ਼ ਕੀਤਾ।
 ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀ 128ਵੀਂ ਜੈਯੰਤੀ ਦੇ ਮੌਕੇ 'ਤੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿੱਤ ਉਨ•ਾਂ ਦੇ ਆਦਮ-ਕੱਦ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕਰਨ ਸਮੇਂ ਕੀਤਾ। ਉਨ•ਾਂ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਜੀ ਦਾ ਸਮੁੱਚਾ ਜੀਵਨ ਭਾਰਤ ਨੂੰ ਜਾਤੀ ਰਹਿਤ ਸਮਾਜ ਵਾਲਾ ਦੇਸ਼ ਬਣਾਉਣ ਨੂੰ ਸਮਰਪਿਤ ਰਿਹਾ ਅਤੇ ਉਨ•ਾਂ ਦਾ ਜੀਵਨ ਕੁਰਬਾਨੀਆਂ ਤੇ ਸੰਘਰਸ਼ ਭਰਪੂਰ ਸੀ। ਉਨ•ਾਂ ਕਿਹਾ ਕਿ ਸਾਨੂੰ ਉਨ•ਾਂ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਸਮਾਜ ਦੇ ਲੋਕਾਂ ਦੀ ਭਲਾਈ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਾ ਚਾਹੀਦਾ ਹੈ।
 ਬਾਅਦ ਵਿੱਚ ਮੀਟਿੰਗ ਹਾਲ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ ਦੇ ਪਹਿਲੇ ਸਫ਼ਲ ਕਾਨੂੰਨ ਮੰਤਰੀ ਅਤੇ ਉਚਕੋਟੀ ਦੇ ਵਿਦਵਾਨ ਸਨ, ਜਿੰਨ•ਾਂ ਨੇ ਸਮਾਜ ਦੇ ਦਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਔਰਤਾਂ ਨੂੰ ਮਰਦਾਂ ਦੇ ਸਮਾਨ ਮਾਣ-ਸਤਿਕਾਰ ਦਿਵਾਉਣ ਲਈ ਮਹਾਨ ਯੋਗਦਾਨ ਪਾਇਆ। ਉਨ•ਾਂ ਕਿਹਾ ਕਿ ਡਾ: ਅੰਬੇਦਕਰ ਜੀ ਵੱਲੋਂ ਦਿੱਤੇ ਗਏ ਸੰਵਿਧਾਨ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਜੀ ਇੱਕ ਬਹੁ-ਪੱਖੀ ਸ਼ਖਸ਼ੀਅਤ ਦੇ ਮਾਲਕ ਸਨ ਅਤੇ ਉਨ•ਾਂ ਵੱਲੋਂ ਰਾਸ਼ਟਰ ਅਤੇ ਸਮਾਜ ਲਈ ਪਾਏ ਗਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। 
 ਇਸ ਮੌਕੇ ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ 64ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਜ਼ਿਲ•ੇ ਦੇ ਵੱਖ-ਵੱਖ ਸਕੂਲਾਂ ਦੇ ਪੰਜ ਖਿਡਾਰੀਆਂ ਨੂੰ ਮੋਮੈਂਟੋ ਅਤੇ ਡਿਕਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਨ•ਾਂ ਖਿਡਾਰੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਟਰ ਦੇ ਮਨਵੀਰ ਕੌਰ ਤੇ ਸਤਵੀਰ ਕੌਰ (ਦੋਵੇਂ ਸਾਫ਼ਟ ਬਾਲ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਾਣਵੱਧ ਤੋਂ ਸੁਖਦੀਪ ਸਿੰਘ (ਹਾਕੀ ਅੰਡਰ-14), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਤੋਂ ਗੁਰਵੀਰ ਸਿੰਘ (ਬੇਸਬਾਲ ਅੰਡਰ-19) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ਹੀ ਸਮਸ਼ੇਰ ਸਿੰਘ (ਸਾਫ਼ਟਬਾਲ ਅੰਡਰ-17) ਸ਼ਾਮਲ ਸਨ। 
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ਼ ਬੈਂਸ, ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ, ਜ਼ਿਲ•ਾ ਭਲਾਈ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਜ਼ਿਲ•ਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀ ਹਾਜ਼ਸਨ।