• Home
  • ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਨਾਲ ਕੀਤੀ ਮੀਟਿੰਗ

ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਲੋਕਲ ਬਾਡੀਜ਼ ਵਿਭਾਗ ਬਦਲਣ ਤੋਂ ਬਾਅਦ ਸ਼ੁੱਕਰਵਾਰ ਵਾਲੇ ਦਿਨ ਨਿਰਾਸ਼ ਹੋ ਕੇ ਦਿੱਲੀ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਮਵਾਰ ਨੂੰ ਸਵੇਰੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੀਟਿੰਗ ਕੀਤੀ । ਇਸ ਬਾਰੇ ਨਵਜੋਤ ਸਿੰਘ ਸਿੱਧੂ ਨੇ ਟਵੀਟਰ ਰਾਹੀਂ ਆਪਣੀ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਅਹਿਮਦ ਪਟੇਲ ਉਨ੍ਹਾਂ ਨਾਲ ਖੜ੍ਹੇ ਹਨ । ਨਵਜੋਤ ਸਿੰਘ ਸਿੱਧੂ ਨੇ ਆਪਣੀ ਫੋਟੋ ਦੇ ਨਾਲ ਲਿਖਿਆ ਹੈ ਕਿ ਉਹ ਅੱਜ ਰਾਹੁਲ ਗਾਂਧੀ ਨੂੰ ਮਿਲੇ ਹਨ ਤੇ ਉਨ੍ਹਾਂ ਨੇ ਆਪਣਾ ਮੰਗ ਪੱਤਰ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਹੈ ਜਿਨ੍ਹਾਂ ਨੇ ਇਸ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ ।