• Home
  • ਮੂੰਹ ਦੇ ਕੈਂਸਰ ਦੇ ਖ਼ਾਤਮੇ ਲਈ ਵਿਸ਼ੇਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ: ਬ੍ਰਹਮ ਮਹਿੰਦਰਾ

ਮੂੰਹ ਦੇ ਕੈਂਸਰ ਦੇ ਖ਼ਾਤਮੇ ਲਈ ਵਿਸ਼ੇਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ: ਬ੍ਰਹਮ ਮਹਿੰਦਰਾ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਸਰਕਾਰ ਸੂਬੇ ਵਿਚ ਮੂੰਹ ਦੇ ਕੈਂਸਰ ਨਾਲ ਨਜਿੱਠਣ ਲਈ ਵਿਸ਼ੇਸ਼ ਪ੍ਰੋਗਰਾਮ ਲਾਂਚ ਕਰਨ ਲਈ ਪੂਰੀ ਤਰਾਂ ਤਿਆਰ ਹੈ। ਜੇਕਰ ਮੂੰਹ ਦੇ ਕੈਂਸਰ ਦਾ ਪਤਾ ਪਹਿਲੇ ਪੜਾਅ ਵਿਚ ਲੱਗ ਜਾਵੇ ਤਾਂ ਮਰੀਜ਼ ਦਾ ਇਲਾਜ ਪ੍ਰਭਾਵੀ ਢੰਗ ਨਾਲ ਕੀਤਾ ਜਾ ਸਕਦਾ ਹੈ।। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਡੈਂਟਲ ਮੈਡੀਕਲ ਅਫਸਰਾਂ ਲਈ ਕਰਵਾਏ ਸਲਾਨਾ ਰੀ-ਓਰੀਐਂਟੇਸ਼ਨ ਸ਼ੈਸ਼ਨ-2018 ਮੌਕੇ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚਲੀਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ ਨਾਲ ਜਾਨਲੇਵਾ ਬਿਮਾਰੀਆਂ ਜਿਵੇਂ ਕੈਂਸਰ ਅਤੇ ਟੀ.ਬੀ. ਨੂੰ ਖਤਮ ਕਰਨ ਲਈ ਕਈ ਉਪਰਾਲੇ ਕੀਤੇ ਹਨ।।
ਮੈਡੀਕਲ ਅਫਸਰਾਂ ਦੀ ਭਰਤੀ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ 15 ਦਿਨਾਂ ਵਿਚ ਲਗਭਗ 306 ਮੈਡੀਕਲ ਅਫਸਰ ਅਤੇ 92 ਰੂਰਲ ਮੈਡੀਕਲ ਅਫਸਰ ਸਿਹਤ ਵਿਭਾਗ ਵਿਚ ਭਰਤੀ ਹੋ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਡੈਟਿਸਟਾਂ ਨੂੰ ਮੈਡੀਕਲ/ਡੈਂਟਲ ਕਾਲਜਾਂ ਦੇ ਯੋਗ ਬਣਾਉਣ ਦੇ ਲਈ ਸੀਨੀਅਰ ਰੈਜੀਡੈਂਸੀ ਦੀ ਸ਼ੁਰੂਆਤ ਜਲਦ ਕੀਤੀ ਜਾਵੇਗੀ।। ਇਸ ਮੌਕੇ ਤੇ ਡੈਂਟਲ ਐਸ਼ੋਸੀਏਸ਼ਨ ਵਲੋਂ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਅਧੀਨ ਵੱਖਰੇ ਤੌਰ ਤੇ ਡੈਂਟਲ ਡਾਇਰੈਕਟੋਰੇਟ ਸਥਾਪਤ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਸਿਹਤ ਮੰਤਰੀ ਵਲੋਂ ਦੰਦਾਂ ਦੀ ਪੰਦਰਵਾੜੇ ਦੌਰਾਨ ਮਿਆਰੀ ਤੇ ਵਧੀਆ ਸੇਵਾਵਾਂ ਦੇਣ ਵਾਲੇ ਜ਼ਿਲਾ ਡੈਂਟਲ ਹੈਲਥ ਅਫਸਰ ਤੇ ਟੀਮਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ।