• Home
  • ਹੁਣ ਕਾਂਗਰਸੀਆਂ ਨੇ ਵੀ ਵਿਧਾਨ ਸਭਾ ਦਾ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਹੁਣ ਕਾਂਗਰਸੀਆਂ ਨੇ ਵੀ ਵਿਧਾਨ ਸਭਾ ਦਾ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ (ਖਬਰ ਵਾਲੇ ਬਿਊਰੋ )-
ਪੰਜਾਬ ਦੀਆਂ ਵਿਰੋਧੀ ਪਾਰਟੀਆਂ ਅਕਾਲੀ ਦਲ , ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵਧਾਏ ਜਾਣ ਦੀ ਕੀਤੀ ਮੰਗ ਤੋਂ ਬਾਅਦ  ਹੁਣ ਕਾਂਗਰਸ ਨੇ ਵੀ  ਸੈਸ਼ਨ ਵਧਾਏ ਜਾਣ ਦੀ ਮੰਗ ਕਰ ਦਿੱਤੀ ਹੈ ।

ਕਾਂਗਰਸ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅੱਜ ਵਿਧਾਨ ਸਭਾ ਦੇ  ਸਪੀਕਰ ਨਾਲ ਇਸ ਬਾਰੇ ਮੁਲਾਕਾਤ ਕਰਕੇ ਮੰਗ ਕੀਤੀ ਕਿ ਵਿਧਾਨ ਸਭਾ ਦੀ ਕਾਰਵਾਈ ਟੈਲੀਵਿਜ਼ਨਾਂ ਤੇ ਲਾਈਵ ਟੈਲੀਕਾਸਟ ਕੀਤੀ ਜਾਵੇ ਤਾਂ ਜੋ ਪੂਰੇ ਦੇਸ਼ ਵਿੱਚ ਦੇਖੀ ਜਾਵੇ । ਉਕਤ ਦੋਵੇਂ ਵਿਧਾਇਕਾਂ ਨੇ ਇਕਸੁਰ ਹੋ ਕੇ ਸਪੀਕਰ ਨੂੰ ਕਿਹਾ ਕਿ ਇਸ ਸੈਸ਼ਨ ਵਿਚ ਵਿਸ਼ੇਸ਼ ਰਿਪੋਰਟ ਜਸਟਿਸ ਰਣਜੀਤ ਸਿੰਘ ਦੀ ਪੇਸ਼ ਹੋਣੀ ਹੈ ,ਇਸ ਲਈ ਲੋਕਾਂ ਦਾ ਵਿਧਾਨ ਸਭਾ ਦੇ ਨਾਲ ਜੁੜਿਆ ਹੋਣਾ ਬਹੁਤ ਜ਼ਰੂਰੀ ਹੈ ।ਜਿਸ ਲਈ ਸਮਾਂ ਵਧਾਇਆ ਜਾਣਾ ਅਤਿ ਜ਼ਰੂਰੀ ਹੈ ।

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ  ਵੀ ਵਿਧਾਨ ਸਭਾ ਦਾ ਸੈਸ਼ਨ ਵਧਾਏ ਜਾਣ ਦੀ ਮੰਗ ਕੀਤੀ ਹੈ,ਉਨ੍ਹਾਂ  ਇੱਕ ਦਿਨ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ  ਕਿਹਾ ਕਿ ਉਹ ਚਾਹੁੰਦੇ ਹਨ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਰੱਜਵੀਂ ਬਹਿਸ ਹੋਵੇ ,ਇਸ ਦੇ ਲਈ ਪੂਰਾ ਸਮਾਂ ਦਿੱਤਾ ਜਾਣਾ ਜ਼ਰੂਰੀ ਹੈ ।