• Home
  • ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰੋ : ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰੋ : ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

ਚੰਡੀਗੜ•, 30 ਜੂਨ :
ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਣਥੱਕ ਯਤਨ ਕਰਨ ਲਈ ਕਿਹਾ ਹੈ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਚੱਲ ਰਹੇ ਵਿਕਾਸ ਕੰਮਾਂ ਅਤੇ ਹੋਰਨਾਂ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਮੀਟਿੰਗ ਦੌਰਾਨ ਵਿਭਾਗ ਦੇ ਕੰਟਰੀ ਅਤੇ ਟਾਊਨ ਪਲਾਨਿੰਗ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਸੂਬੇ ਦੇ ਵੱਖ ਵੱਖ ਸ਼ਹਿਰਾਂ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਦਿਸ਼ਾ ਵੱਲ ਕੰਮ ਕਰ ਰਹੇ ਹਨ। ਉਨ•ਾਂ ਦੱÎਸਿਆ ਕਿ ਹੁਣ ਤੱਕ 43 ਮਾਸਟਰ ਪਲਾਨ ਤਿਆਰ ਕੀਤੇ ਗਏ ਹਨ ਜਿਸ ਵਿੱਚ 100 ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ। ਉਨ•ਾਂ ਦੱÎਸਿਆ ਕਿ ਇਨ•ਾਂ ਵਿੱਚੋਂ 25 ਮਾਸਟਰ ਪਲਾਨਜ਼ ਨੂੰ ਮਾਲੀਆ ਅਧਾਰਤ ਅਤੇ ਜੀ.ਆਈ.ਐਸ. ਸਮਰੱਥ ਬਣਾਇਆ ਗਿਆ ਹੈ। ਮੀਟਿੰਗ ਦੌਰਾਨ ਮੰਤਰੀ ਨੂੰ ਸੀ.ਟੀ.ਪੀ. ਵਿੰਗ ਦੁਆਰਾ ਚੇਂਜ ਆਫ਼ ਲੈਂਡ ਯੂਜ਼ ਜਾਰੀ ਕਰਨ ਦੀ ਪ੍ਰਕਿਰਿਆ, ਲੇਅਆਊਟ ਪਲਾਨਜ਼ ਅਤੇ ਬਿਲਡਿੰਗ ਪਲਾਨਜ਼ ਦੀ ਮਨਜ਼ੂਰੀ ਸਬੰਧੀ ਕੰਮਾਂ ਤੋਂ ਜਾਣੂ ਕਰਵਾਇਆ ਗਿਆ।

ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਚਾਰਚਰਚਾ ਦੌਰਾਨ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦਾ ਮੁੱਦਾ ਵੀ ਵਿਚਾਰਿਆ ਗਿਆ। ਸ੍ਰੀ ਸਰਕਾਰੀਆ ਨੇ ਸਬੰਧਤ ਇੰਜਨੀਅਰਿੰਗ ਸਟਾਫ਼ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੋਹਾਲੀ ਦੇ ਵਸਨੀਕਾਂ ਨੂੰ ਜਲਦ ਤੋਂ ਜਲਦ ਪਾਣੀ ਦੀ ਢੁੱਕਵੀਂ ਸਪਲਾਈ ਮਿਲ ਸਕੇ। ਗਲਾਡਾ ਦੇ ਮੁੱਖ ਪ੍ਰਸ਼ਾਸਕ ਨੇ ਹਲਵਾਰਾ ਵਿਖੇ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਹਾਟ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਿਸਨੂੰ ਕਿ ਪੀ.ਪੀ.ਪੀ. (ਜਨਤਕ ਨਿੱਜੀ ਭਾਈਵਾਲੀ) ਤਹਿਤ ਟੂਰਿਸਟ ਐਂਡ ਫੂਡ ਜੰਕਸ਼ਨ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਖ ਵੱਖ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੇ ਨੇੜਲੇ ਭਵਿੱਖ ਵਿੱਚ ਵਿਕਸਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਵਿਭਿੰਨ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦੀ ਸਥਿਤੀ ਤੋਂ ਜਾਣੂ ਕਰਵਾਇਆ।

ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸ੍ਰੀ ਸਰਕਾਰੀਆ ਨੂੰ ਜਨਤਾ ਦੀ ਭਲਾਈ ਹਿੱਤ ਪਿਛਲੇ 2 ਸਾਲਾਂ ਦੌਰਾਨ ਵਿਭਾਗ ਵਿੱਚ ਅਪਣਾਏ ਗਏ ਵਿਭਿੰਨ ਮਾਪਦੰਡਾਂ ਸਬੰਧੀ ਜਾਣਕਾਰੀ ਦਿੱਤੀ ਗਈ ਜਿਨ•ਾਂ ਵਿੱਚ ਵਿਭਿੰਨ ਸ਼ਹਿਰੀ ਖੇਤਰਾਂ ਵਿੱਚ 24 ਘੰਟੇ ਪਾਣੀ ਦੀ ਸਪਲਾਈ, ਗੈਰ-ਕਾਨੂੰਨੀ ਕਲੋਨੀਆਂ ਦੀ ਉਸਾਰੀ 'ਤੇ ਰੋਕ ਲਈ ਯੂ.ਸੀ.ਆਈ.ਸੀ. ਐਪਲੀਕੇਸ਼ਨ ਦੀ ਸ਼ੁਰੂਆਤ, ਆਨਲਾਈਨ ਸੀ.ਐਲ.ਯੂ. ਜਾਰੀ ਕਰਨ ਦੀ ਸਹੂਲਤ ਦੇਣਾ ਆਦਿ ਸ਼ਾਮਲ ਹੈ। ਵਧੀਕ ਮੁੱਖ ਸਕੱਤਰ ਨੇ ਵਿਕਾਸ ਕਾਰਜਾਂ ਵਿੱਚ ਅੜਿੱਕਾ ਪੈਦਾ ਕਰਨ ਵਾਲੇ ਵਿਭਿੰਨ ਮੁੱਦੇ ਵੀ ਸ੍ਰੀ ਸਰਕਾਰੀਆ ਦੇ ਧਿਆਨ ਵਿੱਚ ਲਿਆਂਦੇ ਜਿਸ ਬਾਅਦ ਉਨ•ਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇਨ•ਾਂ ਮੁੱਦਿਆਂ ਨੂੰ ਜਲਦ ਹੱਲ ਕਰਨਗੇ।

ਅਧਿਕਾਰੀਆਂ ਦੁਆਰਾ ਕੀਤੇ ਜਾ ਰਹੇ ਠੋਸ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਸਰਕਾਰੀਆ ਨੇ ਉਨ•ਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਭਵਿੱਖ ਵਿੱਚ ਕੋਈ ਵੀ ਗੈਰ-ਕਾਨੂੰਨੀ ਕਲੋਨੀ ਵਿਕਸਿਤ ਨਾ ਹੋਵੇ। ਉਨ•ਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਅੱਵਲ ਦਰਜੇ ਦੇ ਸ਼ਹਿਰੀ ਵਿਕਾਸ ਦੀ ਦਿਸ਼ਾ ਵੱਲ ਕੰਮ ਕਰਨ ਲਈ ਕਿਹਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਧਰਮਪਾਲ ਗੁਪਤਾ, ਮੁੱਖ ਪ੍ਰਸ਼ਾਸਕ, ਪੁੱਡਾ, ਕਵਿਤਾ ਸਿੰਘ, ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਤੇ ਮੁੱਖ ਪ੍ਰਸ਼ਾਸਕ, ਗਮਾਡਾ, ਸ੍ਰੀ ਪਰਮਿੰਦਰ ਸਿੰਘ ਗਿੱਲ, ਮੁੱਖ ਪ੍ਰਸ਼ਾਸਕ ਗਲਾਡਾ, ਸ੍ਰੀ ਅਕਾਸ਼ ਗੋਇਲ, ਏ.ਸੀ.ਏ. (ਐਫ ਐਂਡ ਏ), ਸੁਰਭੀ ਮਲਿਕ, ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ, ਸ੍ਰੀ ਜਿਤੇਂਦਰ ਜੋਰਵਾਲ, ਮੁੱਖ ਪ੍ਰਸ਼ਾਸਕ, ਜਲੰਧਰ ਵਿਕਾਸ ਅਥਾਰਟੀ, ਕੋਮਲ ਮਿੱਤਲ, ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਡਾ. ਰਿਸ਼ੀ ਪਾਲ, ਮੁੱਖ ਪ੍ਰਸ਼ਾਸਕ, ਬਠਿੰਡਾ ਵਿਕਾਸ ਅਥਾਰਟੀ, ਸ੍ਰੀ ਰਾਜੇਸ਼ ਧੀਮਾਨ, ਏ.ਸੀ.ਏ. ਗਮਾਡਾ, ਲਵਜੀਤ ਕਲਸੀ, ਏ.ਸੀ.ਏ. (ਐਚ.ਕਿਊ.), ਪੁੱਡਾ, ਸ੍ਰੀ ਗੁਰਪ੍ਰੀਤ ਸਿੰਘ, ਸੀ.ਟੀ.ਪੀ., ਪੰਜਾਬ, ਸ੍ਰੀ ਰਾਜੀਵ ਮੌਡਗਿਲ, ਇੰਜਨੀਅਰ-ਇਨ-ਚੀਫ਼, ਪੁੱਡਾ ਅਤੇ ਸ੍ਰੀ ਸੁਨੀਲ ਕਾਂਸਲ, ਮੁੱਖ ਇੰਜਨੀਅਰ, ਗਮਾਡਾ ਹਾਜ਼ਰ ਸਨ।