• Home
  • ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਕੱਢਿਆ ਸ਼ਾਨਦਾਰ ਰੋਡ ਸ਼ੋਅ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਕੱਢਿਆ ਸ਼ਾਨਦਾਰ ਰੋਡ ਸ਼ੋਅ

ਗੁਰਦਾਸਪੁਰ: 26 ਅਪ੍ਰੈਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਸ਼੍ਰੀ ਸੁਨੀਲ ਜਾਖੜ ਨੇ ਅੱਜ ਗੁਰਦਾਸਪੁਰ ਵਿਖੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਇਕ ਬਹੁਤ ਸ਼ਾਨਦਾਰ ਅਤੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ। ਇਸ ਵਿੱਚ ਸ਼੍ਰੀ ਸੁਖਜਿੰਦਰ ਰੰਧਾਵਾ, ਸ਼੍ਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਸ਼੍ਰੀਮਤੀ ਅਰੁਣਾ ਚੌਧਰੀ(ਸਾਰੇ ਕੈਬਿਨੇਟ ਮੰਤਰੀ), ਵਰਿੰਦਰ ਸਿੰਘ ਪਾਹੜਾ, ਬਲਵਿੰਦਰ ਲਾਡੀ, ਅਮਿਤ ਵਿੱਜ ਅਤੇ ਫਤਹਿ ਜੰਗ ਬਾਜਵਾ (ਸਾਰੇ ਵਿਧਾਇਕ), ਅਸ਼ਵਨੀ ਸੇਖੜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਨਾਲ ਨਾਲ ਗੁਰਦਾਸਪੁਰ ਦੇ ਆਮ ਲੋਕਾਂ ਨੇ ਵੀ ਹਿੱਸਾ ਲਿਆ।

ਇਸ ਤੋਂ ਪਹਿਲਾਂ ਸੁਨੀਲ ਜਾਖੜ ਸਵੇਰੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।

ਰੋਡ ਸ਼ੋਅ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸੰਨੀ ਦਿਓਲ ਨੂੰ ਗੁਰਦਾਸਪੁਰ ਹਲਕੇ ਵਿੱਚ ਚੋਣਾਂ ਲੜਨ ਲਈ ਭੇਜ ਕੇ ਕਾਂਗਰਸ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਦਾਸਪੁਰ ਹਲਕੇ ਵਰਗੇ ਬਾਰਡਰ ਏਰੀਏ ਵਿੱਚ ਵਿਕਾਸ ਦੀ ਬਹੁਤ ਜ਼ਿਆਦਾ ਲੋੜ ਸੀ। ਸੂਬੇ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਵੋਟਾਂ ਮੈਨੂੰ ਨਹੀਂ ਬਲਕਿ ਪਿਛਲੇ ਇੱਕ ਸਾਲ ਚਾਰ ਮਹੀਨੇ ਵਿੱਚ ਮੇਰੇ ਵੱਲੋਂ ਕਰਵਾਏ 172 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪੈਣੀਆਂ ਹਨ। ਜਾਖੜ ਨੇ ਸ਼ਾਹਪੁਰਕੰਡੀ ਡੈਮ ਦਾ ਪ੍ਰਾਜੈਕਟ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਸਿੰਚਾਈ ਬਿਜਲੀ ਅਤੇ ਰੁਜ਼ਗਾਰ ਪੱਖੋਂ ਬਹੁਤ ਬਹੁਤ ਜ਼ਿਆਦਾ ਫਾਇਦਾ ਪਹੁੰਚੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੇ ਸੁਨੀਲ ਜਾਖੜ ਨੂੰ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜਣ ਦਾ ਤਹੱਈਆ ਕੀਤਾ।