• Home
  • ਕੈਪਟਨ ਵੱਲੋਂ ਸੀਨੀਅਰ ਆਗੂ ਤੇ ਦੋ ਵਾਰ ਦੇ ਸੰਸਦ ਮੈਂਬਰ ਮੋਹਨ ਸਿੰਘ ਫਲੀਆਂਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਵਾਗਤ

ਕੈਪਟਨ ਵੱਲੋਂ ਸੀਨੀਅਰ ਆਗੂ ਤੇ ਦੋ ਵਾਰ ਦੇ ਸੰਸਦ ਮੈਂਬਰ ਮੋਹਨ ਸਿੰਘ ਫਲੀਆਂਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਵਾਗਤ

ਚੰਡੀਗੜ, : ਕਾਂਗਰਸ ਪਾਰਟੀ ਦੀਆਂ ਲੋਕ ਸਭਾ ਚੋਣਾਂ ਵਿੱਚ ਚੋਣ ਸੰਭਾਵਨਾਵਾਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਬੀ.ਐਸ.ਪੀ. ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਲਈ ਦੋ ਵਾਰ ਮੈਂਬਰ ਚੁਣੇ ਗਏ ਮੋਹਨ ਸਿੰਘ ਫਲੀਆਂਵਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ।  ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਨਾਲ ਕਿਸੇ ਵੀ ਤਰਾਂ ਦਾ ਕਿਸੇ ਦਾ ਕੋਈ ਵੀ ਮੁਕਾਬਲਾ ਨਾ ਹੋਣ ਦਾ ਇਸ ਨੂੰ ਇਕ ਹੋਰ ਸੰਕੇਤ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀ.ਐਸ.ਪੀ.  ਦੇ ਸੂਬਾ ਪ੍ਰਧਾਨ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਮਾਲਵਾ ਖੇਤਰ ਵਿੱਚ ਪਾਰਟੀ ਦੀ ਸਥਿਤੀ ਨੂੰ ਅੱਗੇ ਹੋਰ ਮਜ਼ਬੂਤੀ ਮਿਲੇਗੀ ਜਿਸ ਦੇ ਨਾਲ ਕਾਂਗਰਸ ਪਾਰਟੀ ਆਪਣਾ 13 ਦੀਆਂ 13 ਸੀਟਾਂ ਜਿੱਤਣ ਦਾ ਮਿਸ਼ਨ ਪੂਰਾ ਕਰਨ ਦੇ ਸਮਰੱਥ ਹੋਵੇਗੀ।  ਸ੍ਰੀ ਫਲੀਆਂਵਾਲਾ ਨੂੰ ਪਾਰਟੀ ਦੇ ਕਾਜ ਪ੍ਰਤੀ ਆਪਣੇ ਸਮਰਥਕਾਂ ਨੂੰ ਲਾਮਬੰਦ ਕਰਨ ਲਈ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਅਸੀਂ ਸਾਰੀਆਂ 13 ਸੀਟਾਂ ਵੱਡੇ ਫਰਕ ਨਾਲ ਜਿੱਤਾਂਗੇ।’’  ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਦੇਸ਼ ਸ਼ਾਂਤੀ, ਆਪਸੀ ਸਤਿਕਾਰ ਅਤੇ ਧਰਮ ਨਿਰਪੱਖਤਾ ਦੀ ਫਿਲਾਸਫੀ ਵਿੱਚ ਵਿਸ਼ਵਾਸ ਰੱਖ ਰਿਹਾ ਹੈ ਜਿਸ ਨੂੰ ਭਾਰਤੀ ਰਾਸ਼ਟਰੀ ਕਾਂਗਰਸ ਅੱਗੇ ਖੜ ਰਹੀ ਹੈ।  ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਸ੍ਰੀ ਫਲੀਆਂਵਾਲਾ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਹ ਕੇਂਦਰੀ ਸੱਤਾ ਵੱਲੋਂ ਮੌਜੂਦਾ ਸਮੇਂ ਤਿਆਰ ਕੀਤੇ ਨਾਂਹ ਪੱਖੀ ਏਜੰਡੇ ਨੂੰ ਹਰਾਉਣ ਲਈ ਹਰ ਕੋਸ਼ਿਸ਼ ਕਰਨਗੇ।  ਇਸ ਮੌਕੇ ਫਲੀਆਂਵਾਲਾ ਦਾ ਪੁੱਤਰ ਪਰਮਪਾਲ ਸਿੰਘ ਅਤੇ ਜਸਮੀਤ ਸਿੰਘ ਦੱਪਰ ਵੀ ਕਾਂਗਰਸ ਵਿੱਚ ਸ਼ਾਮਲ ਹੋਏ।