• Home
  • ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਸਟਰ, ਬੈਨਰ, ਹੋਰਡਿੰਗ ਤੇ ਫਲੈਕਸ ਤੁਰੰਤ ਉਤਾਰੇ ਜਾਣ ਦੇ ਆਦੇਸ਼-ਚੋਣ ਜਾਬਤੇ ਸਬੰਧੀਂ ਬੀ.ਡੀ.ਪੀ.ਓਜ ਤੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਸਟਰ, ਬੈਨਰ, ਹੋਰਡਿੰਗ ਤੇ ਫਲੈਕਸ ਤੁਰੰਤ ਉਤਾਰੇ ਜਾਣ ਦੇ ਆਦੇਸ਼-ਚੋਣ ਜਾਬਤੇ ਸਬੰਧੀਂ ਬੀ.ਡੀ.ਪੀ.ਓਜ ਤੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

ਪਟਿਆਲਾ, : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਵਾਉਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਲੱਗੇ ਸਿਆਸੀ ਪਾਰਟੀਆਂ ਦੇ ਹਰ ਤਰ੍ਹਾਂ ਦੇ ਪੋਸਟਰ, ਬੈਨਰਜ, ਫਲੈਕਸਾਂ ਅਤੇ ਹੋਰਡਿੰਗਜ ਆਦਿ ਤੁਰੰਤ ਉਤਾਰ ਜਾਣ ਦੇ ਆਦੇਸ਼ ਦਿੱਤੇ ਹਨ।  ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਅਧਿਕਾਰੀਆਂ, ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਚੋਣ ਜਾਬਤੇ ਤਹਿਤ ਜ਼ਿਲੇ ਅੰਦਰ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਪ੍ਰਚਾਰ ਵਾਲੀ ਕੋਈ ਵੀ ਸਮੱਗਰੀ ਲੱਗੀ ਨਹੀਂ ਹੋਣੀ ਚਾਹੀਦੀ। ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਸਮੂਹ ਸਬੰਧਤ ਅਧਿਕਾਰੀ ਆਪਣੇ ਅਧਿਕਾਰ ਖੇਤਰ 'ਚ ਪੈਂਦੇ ਇਲਾਕੇ 'ਚ ਸਾਰੇ ਪੋਸਟਰ, ਫਲੈਕਸਾਂ, ਹੋਰਡਿੰਗਜ ਅਤੇ ਬੈਨਰ ਆਦਿ ਉਤਾਰ ਕੇ ਇਸ ਦਾ ਸਰਟੀਫਿਕੇਟ ਜਮਾਂ ਕਰਵਾਉਣਗੇ। ਪੁੱਡਾ ਅਤੇ ਇੰਪਰੂਵਮੈਂਟ ਟਰਸਟ ਦੇ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ ਜਾਵੇ ਅਤੇ ਸਰਕਾਰੀ ਦਫ਼ਤਰਾਂ 'ਚੋਂ ਵੀ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਸਮੇਤ ਸਿਆਸੀ ਆਗੂਆਂ ਦੀਆਂ ਤਸਵੀਰਾਂ ਹਟਾਈਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੇ, ਏ.ਡੀ.ਸੀ (ਡੀ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਰਾਹੁਲ ਸਿੰਧੂ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਗੁਪਤਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਮਿਸ ਹਰਕੀਰਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਸ. ਰੂਪ ਸਿੰਘ, ਨਗਰ ਨਿਗਮ ਦੇ ਸੁਪਰਡੈਂਟ ਸ. ਰਵਦੀਪ ਸਿੰਘ, ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਚੋਣ ਕਾਨੂੰਨਗੋ ਵਿਜੇ ਕੁਮਾਰ ਆਦਿ ਮੌਜੂਦ ਸਨ।