• Home
  • ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, -
 ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਇੱਕ ਮਹੱਤਵਪੂਰਣ ਹੁਕਮ ਰਾਹੀਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਬੇਵਜ੍ਹਾ ਕਟਾਈ ’ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਇਹ ਹੁਕਮ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜਾਰੀ ਕੀਤੇ ਹਨ।
        ਉਨ੍ਹਾਂ ਕਿਹਾ ਕਿ ਇਹ ਦਰੱਖਤ ਲੋਕਾਂ ਦੀ ਧਾਰਮਿਕ ਆਸਥਾ ਦਾ ਪ੍ਰਤੀਕ ਹੋਣ ਕਾਰਨ, ਇਨ੍ਹਾਂ ਨੂੰ ਕੱਟੇ ਜਾਣ ’ਤੇ ਸਮਾਜਿਕ ਅਸਥਿਰਤਾ ਬਣ ਸਕਦੀ ਹੈ, ਜਿਸ ਕਾਰਨ ਇਨ੍ਹਾਂ ਨੂੰ ਕੱਟੇ ਜਾਣ ’ਤੇ ਰੋਕ ਲਾਉਣੀ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਥਾਂ ਅਜਿਹੇ ਦਰਖ਼ਤ ਨੂੰ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਾਰਨ ਕੱਟਣ ਦੀ ਲੋੜ ਵੀ ਪੈਂਦੀ ਹੈ ਤਾਂ ਇਸ ਮੰਤਵ ਲਈ ਵਣ ਵਿਭਾਗ ਤੋਂ ਮਨਜੂਰੀ ਲਈ ਜਾਵੇ ਤੇ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਦੇ ਨਾਲ-ਨਾਲ ਇਹ ਦਰੱਖਤ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਉਂਦੇ ਹਨ ਅਤੇ ਪੰਛੀਆਂ ਦੇ ਰੈਣ-ਬਸੇਰੇ ਦਾ ਕੰਮ ਵੀ ਕਰਦੇ ਹਨ, ਇਸ ਕਾਰਨ ਇਨ੍ਹਾਂ ਨੂੰ ਕੱਟਿਆ ਨਹੀਂ ਜਾਣਾ ਚਾਹੀਦਾ। ਇਹ ਹੁਕਮ 27 ਨਵੰਬਰ 2018 ਤੋ 26 ਜਨਵਰੀ 2019 ਤੱਕ ਲਾਗੂ ਰਹਿਣਗੇ।