• Home
  • ਵਿਜੀਲੈਂਸ ਵਲੋਂ 3,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵਲੋਂ 3,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 26 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਕੜਿਆਲ, ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਸ਼ਵਿੰਦਰਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

       ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਵਦੀਪ ਸਿੰਘ ਵਾਸੀ ਪਿੰਡ ਕੰਬੋਅ, ਜਿਲਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਤਾਏ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 3500 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।

       ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।