• Home
  • ਮੁੱਖ ਮੰਤਰੀ ਨਾਲ ਮੁਲਾਕਾਤ ਲਈ ਠੇਕਾ ਕਰਮਚਾਰੀ ਮਰਣ-ਵਰਤ ਤੇ ਬੈਠਣਗੇ

ਮੁੱਖ ਮੰਤਰੀ ਨਾਲ ਮੁਲਾਕਾਤ ਲਈ ਠੇਕਾ ਕਰਮਚਾਰੀ ਮਰਣ-ਵਰਤ ਤੇ ਬੈਠਣਗੇ

ਚੰਡੀਗੜ੍ਹ,  (ਖ਼ਬਰ ਵਾਲੇ ਬਿਊਰੋ )-ਪਿਛਲੇ ਸਤਾਰਾਂ ਮਹੀਨਿਆਂ ਤੋਂ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਉਡੀਕ ਰਹੇ ਠੇਕਾ ਕਰਮਚਾਰੀਆਂ ਨੇ ਮਰਣ  ਵਰਤ ਤੇ ਬੈਠਣ ਦਾ ਫੈਸਲਾ ਲਿਆ ਹੈ।  ਠੇਕਾ ਕਰਮਚਾਰੀ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਦੇ ਓ ਐੱਸ ਡੀਆਂ  ਨਾਲ ਕਈ ਮੁਲਾਕਾਤਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਕਈ ਵਾਰ ਭਰੋਸਾ ਦਿੱਤਾ ਜਾ ਚੁੱਕਿਆ ਹੈ ।
ਭਰੋਸਿਆਂ ਤੋਂ ਨਿਰਾਸ਼ ਕਮੇਟੀ ਦੇ 55 ਮੈਂਬਰਾਂ ਨਹੀਂ ਅੱਜ ਦਿੱਲੀ ਵਿਖੇ ਕਾਂਗਰਸ  ਹਾਈਕਮਾਨ ਨਾਲ ਮੁਲਾਕਾਤ ਕੀਤੀ ਜਿੱਥੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਮੋਤੀ ਲਾਲ ਵੋਹਰਾ  ਨਹੀਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਛੇਤੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇਗੀ .। ਕਮੇਟੀ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੁਲਾਕਾਤ ਮੁੱਖ ਮੰਤਰੀ ਨਾਲ ਨਾ ਕਰਵਾਈ ਗਈ ਤਾਂ ਉਹ 20 ਸਤੰਬਰ ਨੂੰ  ਨੂੰ ਪਟਿਆਲਾ ਵਿਖੇ ਇੱਕ ਵਿਸ਼ਾਲ ਰੈਲੀ ਕਰਨਗੇ ਅਤੇ ਕੁਝ ਆਗੂ ਮਰਨ ਵਰਤ ਤੇ ਬੈਠਣਗੇ।