• Home
  • ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਲੈ ਕੇ ਲੋਕਾਂ ਦੇ ਦਰ ਤੱਕ ਪੁੱਜੀ : ਸਿੱਧੂ

ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਲੈ ਕੇ ਲੋਕਾਂ ਦੇ ਦਰ ਤੱਕ ਪੁੱਜੀ : ਸਿੱਧੂ

ਐਸ.ਏ.ਐਸ ਨਗਰ, :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਰਾਜ ਸਰਕਾਰ ਲੋਕ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਲੋੜਵੰਦ ਲੋਕਾਂ ਦੇ ਦਰ ਤੱਕ ਪਹੁੰਚ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਵਲ ਦੋ ਸਾਲਾਂ ਦੇ ਅਰਸੇ 'ਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਘਰ-ਘਰ ਰੋਜ਼ਗਾਰ ਸਮੇਤ ਮਿਸ਼ਨ ਤੰਦਰੁਸਤ ਪੰਜਾਬ ਜਿਹੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਅਸਲ ਲਾਭਪਾਤਰੀਆਂ ਨੂੰ ਪਹੁੰਚਾਇਆ ਹੈ। ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਅਜਿਹੇ ਕੈਂਪ ਰਾਹੀਂ ਇੱਕ ਥਾਂ ਦੇਣ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਗਿਆ ਇੱਕ ਸ਼ਲਾਘਾਯੋਗ ਫੈਸਲਾ ਹੈ, ਜਿਸ ਦਾ ਲਾਭ ਲੋੜਵੰਦਾਂ ਤੱਕ ਪੁਜ ਰਿਹਾ ਹੈ। ਸ. ਸਿੱਧੂ ਨੇ ਕਿਹਾ ਕਿ ਲੋਕਾਂ ਦੇ ਜ਼ਮੀਨਾਂ ਸਬੰਧੀ, ਬਿਜਲੀ ਸਬੰਧੀ, ਪਾਣੀ ਦੇ ਨਿਕਾਸ ਵਰਗੇ ਮਹੱਤਵ ਪੂਰਣ ਮਸਲੇ ਹੱਲ ਕਰਨ ਲਈ ਕੈਂਪ ਲਗਾਇਆ ਜਾਵੇਗਾ ਜਿਸ  ਵਿੱਚ ਜ਼ਿਲ੍ਹਾ ਪੱਧਰ ਦੇ ਅਫਸਰਾਂ ਨੂੰ ਸੱਦਕੇ ਮਸਲਿਆਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ । ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਇਨ੍ਹਾਂ ਕੈਂਪਾਂ ਵਿੱਚ ਪਹੁੰਚਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ। ਸ. ਸਿੱਧੂ ਨੇ ਪਿੰਡ ਸਨੇਟਾ 'ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਸਬੰਧੀ ਮੌਕੇ 'ਤੇ ਹੀ ਜਲ ਸਪਲਾਈ ਤੇ ਸਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਿੰਡ ਤੋਂ ਨੇੜੇ ਵਗਦੇ ਚੋਅ ਤੱਕ ਪਾਇਪ ਲਾਇਨ ਪਾਕੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਸ. ਸਿੱਧੂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਦਾ ਜਾਇਜ਼ਾ ਵੀ ਲਿਆ। 
ਵਧੀਕ ਡਿਪਟੀ ਕਮਿਸ਼ਨਰ (઼੨!ੴਨੂੰ) ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦਾ ਇਹ ਚੌਥਾ ਕੈਂਪ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਭਲਾਈ ਦਫਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਕਿਰਤ ਵਿਭਾਗ, ਲੀਡ ਬੈਂਕ, ਸਿਹਤ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜੰਗਲਾਤ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ, ਜਿਥੇ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ। ਸ਼੍ਰੀ ਬੈਂਸ ਨੇ ਦੱਸਿਆ ਕਿ ਅੱਜ ਲਗਭਗ 2753 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 2228 ਦਰਖਾਸਤਾਂ ਯੋਗ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਦਰਖਾਸਤਾਂ ਦੀ ਪੜਤਾਲ ਕਰਨ ਲਈ 518 ਪੈਂਡਿੰਗ ਹਨ ਅਤੇ 7 ਦਰਖਾਸਤਾਂ ਅਯੋਗ ਪਾਈਆਂ ਗਈਆਂ। ਪ੍ਰਾਪਤ ਹੋਈਆਂ ਦਰਖਾਸਤਾਂ 'ਚੋਂ ਮੌਕੇ 'ਤੇ ਹੀ 1529 ਲਾਭਪਾਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਡੀ. ਕੇ. ਸਾਲਦੀ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਰਵਿੰਦਰ ਸਿੰਘ ਸੰਧੂ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਣਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਭਲਾਈ ਅਫਸਰ ਸੁੱਖਸਾਗਰ ਸਿੰਘ, ਐਸ.ਐਮ.ਓ. ਡਾ. ਕੁਲਜੀਤ ਕੌਰ ਘੜੂੰਆਂ, ਡੀ. ਡੀ. ਐਚ. ਓ. ਡਾ. ਆਰ.ਪੀ. ਸਿੰਘ , ਐਮ.ਓ. ਡਾ. ਪਰਮਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਐਮ.ਓ. ਡਾ. ਏ.ਪੀ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਦੀਪ ਕੌਰ, ਡਾ. ਅਨਵਰ ਹੁਸੈਨ, ਰਿਸ਼ੀਪਾਲ ਸਨੇਟਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਹਰਨੇਕ ਸਿੰਘ ਨੇਕੀ, ਅਹਿਲਕਾਰ, ਜੋਰਾ ਸਿੰਘ ਸਰਪੰਚ ਤੇ ਗੁਰਦੀਪ ਸਿੰਘ ਸਰਪੰਚ ਦੈੜੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਲੋਕ ਵੀ ਮੌਜੂਦ ਸਨ। 
ਫੋਟੋ ਕੈਪਸ਼ਨ : ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ। 
ਨ) ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਮੌਕੇ ਲਗਾਏ ਗਏ ਸਟਾਲਾਂ ਦਾ ਜਾਇਜ਼ਾ ਲੈਂਦੇ ਹੋਏ। 
ਙ) ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਮੌਕੇ ਡਾਕਟਰਾਂ ਵੱਲੋਂ ਲਗਾਏ ਗਏ ਸਟਾਲ ਤੇ ਖੁਦ ਆਪਣਾ ਟੈਸਟ ਕਰਵਾਉਂਦੇ ਹੋਏ।