• Home
  • ਰਿਸ਼ਵਤ ਮਾਮਲਾ : ਸੇਵਾਮੁਕਤ ਏਐਸਆਈ ਨੂੰ 4 ਸਾਲ ਦੀ ਸਜ਼ਾ

ਰਿਸ਼ਵਤ ਮਾਮਲਾ : ਸੇਵਾਮੁਕਤ ਏਐਸਆਈ ਨੂੰ 4 ਸਾਲ ਦੀ ਸਜ਼ਾ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਮੋਹਾਲੀ ਦੀ ਇਕ ਅਦਾਲਤ ਨੇ ਰਿਸ਼ਵਤਖੋਰੀ ਮਾਮਲੇ ਵਿਚ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਅਨੂਪ ਸਿੰਘ ਪੁਲਿਸ ਸਟੇਸ਼ਨ ਜ਼ੀਰਕਪੁਰ ਨੂੰ 4 ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਚਕੂਲਾ ਦੀ ਸ਼ਿਕਾਇਤਕਰਤਾ ਪਰਮਜੀਤ ਕੌਰ ਤੋਂ 40000 ਰੁਪਏ ਦੀ ਰਿਸ਼ਵਤ ਲਈ ਦੋਸ਼ੀ ਏ.ਐਸ.ਆਈ ਨੂੰ ਫੜਿਆ ਗਿਆ ਸੀ। ਉਨਾਂ ਕਿਹਾ ਕਿ ਵਿਜੀਲੈਂਸ ਨੇ ਇਸ ਕੇਸ ਨੂੰ ਸਫਲਤਾਪੂਰਵਕ ਲੜਿਆ ਹੈ ਅਤੇ ਅਨੂਪ ਸਿੰਘ ਏ.ਐਸ.ਆਈ (ਰਿਟਾਇਰਡ) ਨੂੰ ਰਿਸ਼ਵਤ ਲੈਣ ਦੇ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਦਾਲਤ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 ਦੇ ਧਾਰਾ 7 ਤਹਿਤ 3 ਸਾਲ ਦੀ ਕੈਦ ਅਤੇ 7 ਸਾਲ ਦੀ ਸਜ਼ਾ ਸੁਣਾਈ ਹੈ।