• Home
  • ਵਿਜੀਲੈਂਸ ਵੱਲੋਂ ਥਾਣੇਦਾਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਥਾਣੇਦਾਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਫਿਲੌਰ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ-ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ ਸ਼ਿਕਾਇਕਕਰਤਾ ਵਿਜੈ ਕੁਮਾਰ ਵਾਸੀ ਪਿੰਡ ਨਗਰ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਵਲੋਂ ਉਸ ਵਲੋਂ ਦਰਜ ਕਰਵਾਏ ਮੁਕੱਦਮੇ ਵਿਚ ਮਦਦ ਕਰਨ ਅਤੇ ਅਦਾਲਤ ਵਿਚ ਉਸ ਦੇ ਹੱਕ ਵਿਚ ਗਵਾਹੀ ਦੇਣ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।