• Home
  • ਕੇਂਦਰੀ ਸੁਰੱਖਿਆ ਬਲਾਂ ਦੀਆਂ 55,000 ਅਸਾਮੀਆਂ ਦੀ ਭਰਤੀ ਲਈ ਸਰਕਾਰ ਵਲੋਂ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ

ਕੇਂਦਰੀ ਸੁਰੱਖਿਆ ਬਲਾਂ ਦੀਆਂ 55,000 ਅਸਾਮੀਆਂ ਦੀ ਭਰਤੀ ਲਈ ਸਰਕਾਰ ਵਲੋਂ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ

• ਮੁਫਤ ਸਰੀਰਕ ਸਿਖਲਾਈ ਦੇਣ ਲਈ ਪੰਜਾਬ ਪੁਲਿਸ ਦੀ ਸਹਾਇਤਾ ਨਾਲ 25 ਕੇਂਦਰ ਬਣਾਏ

ਚੰਡੀਗੜ••, (ਖ਼ਬਰ ਵਾਲੇ ਬਿਊਰੋ): ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੋਜ਼ਗਾਰ ਉੱਤਪਤੀ ਅਤੇ ਟ੍ਰੇਨਿੰਗ ਵਿਭਾਗ, ਪੰਜਾਬ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਲਈ ਪੰਜਾਬ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਖ਼ਰਚੇ 'ਤੇ ਸਿਖਲਾਈ ਦੇਣ ਦਾ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।।ਭਾਰਤ ਸਰਕਾਰ ਦੇ ਅਧੀਨ ਸਟਾਫ ਸਿਲੈਕਸ਼ਨ ਬੋਰਡ ਵਲੋਂ ਦੇਸ਼ ਦੇ ਵੱਖ ਵੱਖ ਪੈਰਾਮਿਲਟਰੀ ਫੋਰਸਿਜ ਬੀ.ਐਸ.ਐਫ, ਐਸ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਐਸ.ਐਸ.ਬੀ, ਐਨ.ਆਈ.ਏ, ਐਸ.ਐਸ.ਐਫ ਅਤੇ ਅਸਾਮ ਰਾਈਫਲ ਵਿਚ ਕੁੱਲ 54,953 ਖ਼ਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ।। ਸੂਬੇ ਦੇ ਰੋਜ਼ਗਾਰ ਉੱਤਪਤੀ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਨੌਜਵਾਨਾਂ ਨੂੰ ਕੇਂਦਰੀ ਸੁਰੱਖਿਆ ਬਲਾਂ 'ਚ ਭਰਤੀ ਲਈ ਸਫਲ ਬਣਾਉਣ ਲਈ ਸਰੀਰਕ ਅਤੇ ਲਿਖਤੀ ਪ੍ਰੀਖਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਹਿੱਤ ਪੰਜਾਬ ਪੁਲਿਸ ਦੀ ਮਦਦ ਨਾਲ 25 ਥਾਵਾਂ 'ਤੇ ਟਰੇਨਿੰਗ ਸੈਂਟਰ ਬਣਾਏ ਗਏ ਹਨ।ਇਹ ਕੇਂਦਰ ਅੰਮ੍ਰਿਤਸਰ/, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਬਟਾਲਾ, ਗੁਰਦਾਸਪੁਰ, ਫ਼ਿਰੋਜ਼ਪੁਰ, ਮੋਗਾ, ਫਰੀਦਕੋਟ, ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਪਟਿਆਲਾ, ਸੰਗਰੂਰ, ਬਰਨਾਲਾ, ਹੁਸ਼ਿਆਰਪੁਰ, ਕਪੂਰਥਲਾ (ਪੁਲਿਸ ਲਾਈਨ), ਪੀ.ਏ.ਪੀ ਹੈੱਡ ਕੁਆਰਟਰ ਜਲੰਧਰ, ਰੂਪਨਗਰ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ, ਲੁਧਿਆਣਾ, ਫਤਿਹਗੜ• ਸਾਹਿਬ, ਖੰਨਾ, ਲੁਧਿਆਣਾ, ਜਗਰਾਉਂ, ਲੁਧਿਆਣਾ ਵਿਖੇ ਬਣਾਏ ਗਏ ਹਨ।।