• Home
  • ਸਰਕਾਰੀ ਮਾਡਲ ਅਤੇ ਆਦਰਸ਼ ਸਕੂਲਾਂ ਵਿੱਚ ਲਾਟਰੀ ਸਿਸਟਮ ਰਾਹੀਂ ਦਾਖਲਾ ਬੰਦ

ਸਰਕਾਰੀ ਮਾਡਲ ਅਤੇ ਆਦਰਸ਼ ਸਕੂਲਾਂ ਵਿੱਚ ਲਾਟਰੀ ਸਿਸਟਮ ਰਾਹੀਂ ਦਾਖਲਾ ਬੰਦ

ਐੱਸ.ਏ.ਐੱਸ. ਨਗਰ 4 ਅਪ੍ਰੈਲ-ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਪ੍ਰਕਿਰਿਆ ਚਲ ਰਹੀ ਹੈ| ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਸਕੂਲਾਂ ਵਿੱਚ ਪੜ੍ਹਾਉਣ ਦੇ ਇੱਛਕ ਹਨ| ਸਿੱਖਿਆ ਵਿਭਾਗ ਨੇ ਪਿਛਲੇ ਸੈਸ਼ਨ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਨਾਲ ਪੜ੍ਹਾਈ ਵੀ ਸ਼ੁਰੂ ਕਰਵਾਉਣ ਕਾਰਨ ਵਿਦਿਆਰਥੀ ਨਿਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਆ ਰਹੇ ਹਨ|
ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਮੁਹੰਮਦ ਤਾਇਅਬ ਵੱਲੋਂ ਸਮੂਹ ਸਰਕਾਰੀ ਮਾਡਲ ਅਤੇ ਆਦਰਸ਼ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ ਦਿੱਤੇ ਗਏ ਹਨ ਕਿ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਵਿਭਾਗ ਵੱਲੋਂ ਮੁੜ ਫ਼ੈਸਲਾ ਕੀਤਾ ਗਿਆ ਹੈ ਕਿ ਦਾਖ਼ਲਾ ਮੁਹਿੰਮ ਤਹਿਤ ਵੱਧ ਤੋਂ ਵੱਧ ਬੱਚਿਆਂ ਦਾ ਦਾਖ਼ਲਾ ਕਰਨ ਲਈ ਕਿਸੇ ਵੀ ਸਰਕਾਰੀ ਸਕੂਲ ਵਿੱਚ ਲਾਟਰੀ ਸਿਸਟਮ ਰਾਹੀਂ ਦਾਖ਼ਲਾ ਨਹੀਂ ਕੀਤਾ ਜਾਵੇਗਾ| ਸਗੋਂ ਜਿੰਨ੍ਹੇ ਵੀ ਬੱਚਿਆਂ ਦੇ ਦਾਖ਼ਲਾ ਫਾਰਮ ਆਏ ਹਨ ਉਹਨਾਂ ਨੂੰ ਸਕੂਲ਼ ਵਿੱਚ ਦਾਖ਼ਲਾ ਦੇ ਦਿੱਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ ਦਾਖ਼ਲਾ ਲੈ ਕੇ ਅੰਗਰੇਜ਼ੀ ਮਾਧਿਅਮ ਵਿੱਚ ਵਿੱਦਿਆ ਪ੍ਰਾਪਤ ਕਰ ਸਕਣ|
ਜਿਕਰਯੋਗ ਹੈ ਕਿ ਪੰਜਾਬ ਦੇ ਵਿੱਚ 21 ਮਾਡਲ ਸਕੂਲ (ਰਮਸਾ) ਅਤੇ 6 ਆਦਰਸ਼ ਸਕੂਲ (ਰਮਸਾ) ਦੇ ਚਲ ਰਹੇ ਹਨ| ਇਹਨਾਂ ਸਕੂਲਾਂ ਦੀ ਦਾਖ਼ਲਾ ਪ੍ਰਕਿਰਿਆ ਵਿੱਚ ਛੇਵੀਂ ਅਤੇ ਕੇ.ਜੀ. ਕ੍ਰਮਵਾਰ ਲਾਟਰੀ ਸਿਸਟਮ ਰਾਹੀਂ ਬੱਚਿਆਂ ਨੂੰ ਦਾਖ਼ਲ ਕੀਤਾ ਜਾਂਦਾ ਸੀ| ਇਹਨਾਂ ਸਕੂਲਾਂ ਵਿੱਚ ਹਰੇਕ ਜਮਾਤ ਵਿੱਚ ਵੱਧ ਤੋਂ ਵੱਧ ਸੱਤਰ ਵਿਦਿਆਰਥੀ ਹੀ ਦਾਖ਼ਲ ਕੀਤੇ ਜਾਂਦੇ ਸਨ| ਹੁਣ ਇਹਨਾਂ ਸਕੂਲਾਂ ਵਿੱਚ ਮਾਪਿਆਂ ਨੂੰ ਕਿਸੇ ਵੀ ਕਿਸਮ ਦੀ ਵੇਟਿੰਗ ਸੂਚੀ ਜਾਂ ਨਿਰਾਸ਼ਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ|
ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਕੋਲ ਮਾਪਿਆਂ ਦੀ ਮੰਗਾਂ ਵੱਖ-ਵੱਖ ਮਾਧਿਅਮਾਂ ਰਾਹੀਂ ਪਹੁੰਚ ਰਹੀਆਂ ਸਨ ਕਿ ਅੰਗਰੇਜ਼ੀ ਮਾਧਿਅਮ ਦੀ ਸਹੂਲਤ ਸ਼ੁਰੂ ਕਰਨ ਨਾਲ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣਾ ਚਾਹੁੰਦੇ ਹਨ| ਪਰ ਸਕੂਲਾਂ ਵਿੱਚ ਲਾਟਰੀ ਸਿਸਟਮ ਹੋਣ ਕਾਰਨ ਉਹ ਅਜਿਹਾ ਨਹੀਂ ਕਰ ਪਾ ਰਹੇ| ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਹੁਣ ਵੀ ਬਹੁਤ ਸਾਰੇ ਸਕੂਲ ਮੁੱਖੀ ਮੰਗ ਕਰ ਰਹੇ ਹਨ ਕਿ ਉਹਨਾਂ ਦੇ ਸਕੂਲ ਨੂੰ ਵੀ ਅੰਗਰੇਜ਼ੀ ਮਾਧਿਅਮ ਸਕੂਲਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਉਹ ਵੀ ਵਿਦਿਆਰਥੀਆਂ ਦਾ ਦਾਖ਼ਲਾ ਵਧਾ ਸਕਣ| ਇਸ ਲਈ ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਤੋਂ ਜਮਾਤ ਅਨੁਸਾਰ ਵੱਧ ਤੋਂ ਵੱਧ 70 ਵਿਦਿਆਰਥੀ ਦਾਖ਼ਲ ਕਰਨ ਦੀ ਕੈਪਿੰਗ ਖਤਮ ਕਰ ਦਿੱਤੀ ਗਈ ਹੈ| ਹੁਣ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਦਾਖ਼ਲ ਕਰਵਾ ਸਕਦੇ ਹਨ|
ਨੱਥੀ: ਜਾਰੀ ਪੱਤਰ ਦੀ ਕਾਪੀ