• Home
  • ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਦਿੱਤਾ ਅਸਤੀਫਾ ,ਪੜ੍ਹੋ ਕੀ ਲਿਖਿਆ ਅਸਤੀਫੇ ਚ ?

ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਦਿੱਤਾ ਅਸਤੀਫਾ ,ਪੜ੍ਹੋ ਕੀ ਲਿਖਿਆ ਅਸਤੀਫੇ ਚ ?

ਪਟਨਾ :- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਖ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਭੇਜੇ ਗਏ ਅਸਤੀਫੇ ਚ ਸਾਫ ਲਿਖਿਆ ਹੈ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਲਗਾਤਾਰ ਪੱਚੀ ਵਰ੍ਹੇ ਸੇਵਾ ਨਿਭਾਈ ਹੈ, ਉਨ੍ਹਾਂ ਆਪਣੇ ਵਿਰੁੱਧ ਰਾਜਨੀਤਿਕ ਲੋਕਾਂ ਤੋਂ ਪ੍ਰੇਰਤ ਲਗਾਏ ਜਾ ਰਹੇ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਲਿਖਿਆ ਹੈ ਕਿ ਤਖ਼ਤ ਸਾਹਿਬ ਦੇ ਮਾਣ ਸਨਮਾਨ ਨੂੰ ਬਹਾਲ ਰੱਖਦਿਆ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹੈ ।