• Home
  • ਜਦੋਂ ਹਰਿਆਣਾ ਚ ਸੁਖਬੀਰ ਬਾਦਲ ਵਿਰੁੱਧ ਕਾਲੀਆਂ ਝੰਡੀਆਂ ਦਿਖਾ ਕੇ ਕੀਤੀ ਨਾਅਰੇਬਾਜ਼ੀ ।

ਜਦੋਂ ਹਰਿਆਣਾ ਚ ਸੁਖਬੀਰ ਬਾਦਲ ਵਿਰੁੱਧ ਕਾਲੀਆਂ ਝੰਡੀਆਂ ਦਿਖਾ ਕੇ ਕੀਤੀ ਨਾਅਰੇਬਾਜ਼ੀ ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਨੂੰ ਪੰਜਾਬ ਤੋਂ ਬਾਹਰ ਦੂਜੇ ਸੂਬੇ ਚ ਪ੍ਰਫੁੱਲਿਤ ਕਰਨ ਲਈ ਕੀਤਾ ਜਾ ਰਿਹਾ ਤਜਰਬਾ ਉਸ ਸਮੇਂ ਮਹਿੰਗਾ ਪਿਆ ਕੁਰੂਕਸ਼ੇਤਰ ਵਿਖੇ ਕੀਤੀ ਗਈ ਚੋਣਾਂ ਨੂੰ ਲੈ ਕੇ ਰੈਲੀ ਦੌਰਾਨ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ।
ਦੱਸਣਯੋਗ ਹੈ ਕਿ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਦਿਆਂ ਹਰਿਆਣਾ ਚ ਕੁਰੂਕਸ਼ੇਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਰੱਖੀ ਗਈ ਸੀ ,ਜਦੋਂ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨ ਲੱਗਾ ਤਾਂ ਪੰਡਾਲ ਵਿੱਚੋਂ ਦੋ ਦਰਜਨ ਤੋਂ ਵਧੇਰੇ ਲੋਕਾਂ ਨੇ ਹੱਥਾਂ ਚ ਕਾਲੀਆਂ ਝੰਡੀਆਂ ਲੈ ਕੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਹ ਲੋਕ ਸੁਖਬੀਰ ਬਾਦਲ ਵਿਰੁੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਤੇ ਬਰਗਾਡ਼ੀ ਘਟਨਾ ਦਾ ਦੋਸ਼ੀ ਤੇ ਡੇਰਾ ਸੱਚਾ ਸੌਦਾ ਮੁਖੀ ਦਾ ਸਾਥੀ ਦੱਸਕੇ ਨਾਅਰੇਬਾਜ਼ੀ ਕਰ ਰਹੇ ਸਨ । ਭਾਵੇਂ ਸੁਖਬੀਰ ਬਾਦਲ ਨੇ ਆਪਣਾ ਭਾਸ਼ਣ ਜਾਰੀ ਰੱਖਦਿਆਂ ਵਿਰੋਧ ਕਰਨ ਵਾਲਿਆਂ ਨੂੰ ਕਾਂਗਰਸ ਦੇ ਏਜੰਟ ਦੱਸਿਆ । ਇਸ ਮੌਕੇ ਤਾਇਨਾਤ ਪੁਲਸ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਰੈਲੀ ਵਾਲੀ ਥਾਂ ਤੋਂ ਖਦੇੜਿਆ ।
ਦੱਸਣਯੋਗ ਹੈ ਕਿ ਅਕਾਲੀ ਦਲ ਵੱਲੋਂ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨਾਲੋ ਵੱਖਰੇ ਹੋ ਕੇ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ