• Home
  • ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਹੋਇਆ ਅਪਗ੍ਰੇਡ ਹੁਣ ਬਾਹਰਵੀਂ ਕਲਾਸ ਦੇ ਵਿਦਿਆਰਥੀ ਵੀ ਲੈ ਸਕਦੇ ਹਨ ਦਾਖ਼ਲਾ

ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਹੋਇਆ ਅਪਗ੍ਰੇਡ ਹੁਣ ਬਾਹਰਵੀਂ ਕਲਾਸ ਦੇ ਵਿਦਿਆਰਥੀ ਵੀ ਲੈ ਸਕਦੇ ਹਨ ਦਾਖ਼ਲਾ

ਬਠਿੰਡਾ, 9 ਫ਼ਰਵਰੀ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ, ਗੋਨਿਆਣਾ ਰੋਡ ਨੂੰ ਅਪਗ੍ਰੇਡ ਕਰਕੇ 12ਵੀਂ ਕਲਾਸ ਤੱਕ ਕੀਤਾ ਗਿਆ ਹੈ ਅਤੇ ਇਸ ਸਕੂਲ ਵਿਖੇ ਹੁਣ ਬੱਚੇ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈ ਸਕਣਗੇ। ਉਨਾਂ ਦੱਸਿਆ ਕਿ ਇਸ ਸਕੂਲ ਵਿੱਚ ਨਾ ਬੋਲਣ ਅਤੇ ਨਾ ਸੁਨਣ ਵਾਲੇ ਬੱਚਿਆਂ ਨੂੰ ਸਿੱਖਿਅਤ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜੇ ਹੋ ਸਕਣ। ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਨੇ ਦੱਸਿਆ ਕਿ ਇੱਥੇ ਪੜਨ ਵਾਲੇ ਸਾਰੇ ਬੱਚਿਆਂ ਨੂੰ ਮਾਹਰ ਅਧਿਆਪਕਾਂ ਵੱਲੋਂ ਮੁਫ਼ਤ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਸ ਸਾਲ ਆਉਣ ਵਾਲੇ ਸੈਸ਼ਨ ਤੋਂ ਬੱਚਿਆ ਨੂੰ 12ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ।  ਉਨਾਂ ਦੱਸਿਆ ਕਿ ਸਾਲ 1999 ਵਿੱਚ ਹੋਂਦ ਵਿੱਚ ਆਏ ਇਸ ਸਕੂਲ ਵਿੱਚ ਕੁੱਲ 169 ਲੜਕੇ ਅਤੇ ਲੜਕੀਆਂ ਪੜ ਰਹੇ ਹਨ, ਜਿਨਾਂ ਲਈ ਵੱਖਰੇ-ਵੱਖਰੇ ਹੋਸਟਲਾਂ ਦੀ ਸੁਵਿਧਾ ਉਪਲੱਬਧ ਹੈ।