• Home
  • ਹਲਵਾਈਆਂ ਨੂੰ ਭਾਜੜਾਂ :-ਵਿਜੀਲੈਂਸ ਤੇ ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ਤੇ ਕੀਤੀ ਛਾਪੇਮਾਰੀ

ਹਲਵਾਈਆਂ ਨੂੰ ਭਾਜੜਾਂ :-ਵਿਜੀਲੈਂਸ ਤੇ ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, : ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਭਰ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਮਿਠਾਈ ਵਾਲੀਆਂ ਦੁਕਾਨਾਂ ਉਪਰਸਿਹਤ ਅਤੇ ਖੁਰਾਕ ਸੁਰੱਖਿਆ ਅਫਸਰਾਂ ਦੇ ਸਹਿਯੋਗ ਨਾਲ ਅਚਨਚੇਤ ਸਾਂਝੀ ਚੈਕਿੰਗ ਕੀਤੀ ਅਤੇ ਖੁਰਾਕੀ ਵਸਤਾਂ ਦੇ ਨਮੂਨੇ ਇਕੱਠੇ ਕੀਤੇ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਚੀਫ ਡਾਇਰੈਕਟਰ ਕਮ ਏਡੀਜੀਪੀ ਵਿਜੀਲੈਂਸ ਬਿਊਰੋ ਬੀ.ਕੇ. ਉਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਅੱਜ ਸਿਹਤ ਅਧਿਕਾਰੀਆਂ ਅਤੇ ਖੁਰਾਕ ਸੁਰੱਖਿਆਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤਅਤੇ  ਖੋਆ, ਚਮਚੰਮ, ਕਲਾਕੰਦ, ਗੁਲਾਬ ਜਾਮਨ, ਬਰਫੀ, ਲੱਡੂ, ਪੈਟੀਜ਼ ਅਤੇ ਪਨੀਰ ਵਰਗੀਆਂ ਵਸਤਾਂ ਦੇ ਨਮੂਨੇ ਇਕੱਠੇ ਕੀਤੇ।ਉਨ੍ਹਾਂ ਕਿਹਾ ਕਿ ਮਿਠਾਈ ਦੀਆਂ ਦੁਕਾਨਾਂ ਤੋਂ ਇਕੱਤਰ ਕੀਤੇ ਨਮੂਨੇ ਰਾਜ ਦੇ ਖੁਰਾਕ ਪਰਖ ਪ੍ਰਯੋਗਸ਼ਾਲਾ ਵਿਚ ਪਰਖ ਲਈ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖਾਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਦੇ ਦੋਸ਼ੀ ਪਾਏ ਗਏ ਉਨ੍ਹਾਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦਾ ਸਾਰਾ ਸਟਾਫ ਤਿਉਹਾਰਾਂ ਦੇ ਮੌਸਮ ਦੌਰਾਨ ਮਿਠਾਈ ਦੀਆਂ ਦੁਕਾਨਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ।