• Home
  • ਨਾਬਾਲਗ਼ ਵਿਦਿਆਰਥੀ ਅਤੇ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਨਾਬਾਲਗ਼ ਵਿਦਿਆਰਥੀ ਅਤੇ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਹੁਸ਼ਿਆਰਪੁਰ, (ਖ਼ਬਰ ਵਾਲੇ ਬਿਊਰੋ): ਪੰਜਾਬ ਵਿਚ ਖ਼ੁਦਕੁਸ਼ੀਆਂ ਦਾ ਰੁਝਾਨ ਇੰਨਾ ਵਧ ਗਿਆ ਹੈ ਕਿ ਬੱਚੇ ਵੀ ਅਪਣੀ ਜਾਨ ਗਵਾਉਣ ਨੂੰ ਇਕ ਪਲ ਲਾਉਂਦੇ ਹਨ। ਅਜਿਹਾ ਹੀ ਵਾਕਿਆ ਇਥੋਂ ਲੰਘਦੀ ਰੇਲਵੇ ਲਾਈਨ 'ਤੇ ਦੇਖਦ ਨੂੰ ਮਿਲਿਆ। ਅੱਜ ਸਵੇਰੇ ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਇੱਕ ਰੇਲ ਗੱਡੀ ਦੇ ਅੱਗੇ ਛਾਲ ਮਾਰ ਕੇ ਇੱਕ ਨਾਬਾਲਗ਼ ਵਿਦਿਆਰਥੀ ਅਤੇ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ।। ਮ੍ਰਿਤਕ ਲੜਕੇ ਦੀ ਪਹਿਚਾਣ ਕ੍ਰਿਸ਼ਨ ਕੁਮਾਰ ਵਾਸੀ ਮੁਹੱਲਾ ਰਾਮ ਨਗਰ ਹੈ ਜਦਕਿ ਲੜਕੀ ਦੀ ਪਛਾਣ ਨਹੀਂ ਹੋ ਸਕੀ।। ਮੌਕੇ 'ਤੇ ਐਸ. ਐਚ. ਓ. ਰੇਲਵੇ ਪੁਲਿਸ ਜਲੰਧਰ ਬਲਦੇਵ ਸਿੰਘ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਕ੍ਰਿਸ਼ਨ ਕੁਮਾਰ 10ਵੀਂ ਜਮਾਤ ਦਾ ਵਿਦਿਆਰਥੀ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਫ਼ਿਲਹਾਲ ਕੁੱਝ ਨਹੀਂ ਕਿਹਾ ਜਾ ਸਕਦਾ ਤੇ ਜਾਂਚ ਤੋਂ ਬਾਅਦ ਹੀ ਸਚਾਈ ਸਾਹਮਣੇ ਆਵੇਗੀ।।