• Home
  • ਹਰਸਿਮਰਤ ਕੌਰ ਤੇ ਹਰਦੀਪ ਸਿੰਘ ਪੁਰੀ ਵੀ ਪਾਕਿਸਤਾਨ ਪਹੁੰਚੇ

ਹਰਸਿਮਰਤ ਕੌਰ ਤੇ ਹਰਦੀਪ ਸਿੰਘ ਪੁਰੀ ਵੀ ਪਾਕਿਸਤਾਨ ਪਹੁੰਚੇ

ਲਾਹੌਰ: ਅੱਜ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਸਾਹਿਬ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਣਾ ਹੈ। ਭਾਰਤ ਵਲੋਂ ਕਈ ਹਸਤੀਆਂ ਇਸ ਸਮਾਗਮ 'ਚ ਹਿੱਸਾ ਲੈਣ ਲਈ ਪਾਕਿਸਤਾਨ ਪਹੁੰਚ ਚੁੱਕੀਆਂ ਹਨ। ਅੱਜ ਇਸ ਸਮਾਗਮ 'ਚ ਹਿੱਸਾ ਲੈਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੀ ਪਾਕਿਸਤਾਨ ਪਹੁੰਚ ਗਏ ਹਨ। ਇਸ ਸਮੇਂ ਬਾਰਡਰ ਪਾਰ ਭਾਰੀ ਸੁਰੱਖਿਆ ਪ੍ਰਬੰਧ ਸਨ।
ਇਸ ਤੋਂ ਪਹਿਲਾਂ ਬੀਤੇ ਕਲ ਨਵਜੋਤ ਸਿੰਘ ਸਿੱਧੂ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਜਾ ਚੁੱਕੇ ਹਨ।