• Home
  • ਬੀਰਮੀ ਨੂੰ ਵੀ ਬੇਅਦਬੀ ਦਾ ਦੁੱਖ ਲਗਿਆ

ਬੀਰਮੀ ਨੂੰ ਵੀ ਬੇਅਦਬੀ ਦਾ ਦੁੱਖ ਲਗਿਆ

ਲੁਧਿਆਣਾ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ। ਅਪਣਾ ਅਸਤੀਫ਼ਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਸੌਂਪਣ ਤੋਂ ਬਾਅਦ ਬੀਰਮੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਤਤਕਾਲੀ ਅਕਾਲੀ-ਭਾਜਪਾ ਸਰਕਾਰ 'ਤੇ ਲੱਗੇ ਹਨ ਤੇ ਖ਼ਾਸ ਕਰ ਕੇ ਅਕਾਲੀ ਦਲ ਨੂੰ ਇਸ ਦਾ ਸਿੱਧਾ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ 'ਤੇ ਕਾਫ਼ੀ ਪ੍ਰਸ਼ਾਨ ਸਨ ਇਸ ਲਈ ਉਨ•ਾਂ ਅਕਾਲੀ ਛੱਡਣ ਦਾ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਬੀਰਮੀ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਉਹ ਕਾਂਗਰਸ ਸਰਕਾਰ ਦੌਰਾਨ ਰਾਜ ਮੰਤਰੀ ਵੀ ਰਹੇ ਸਨ।