• Home
  • ਹਾਰ ਨੂੰ ਵੇਖ ਕੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਪਾਕਿਸਤਾਨ –ਮੁੱਖ ਮੰਤਰੀ ਪੰਜਾਬ ਨੇ ਦਿੱਤੀ ਚਿਤਾਵਨੀ

ਹਾਰ ਨੂੰ ਵੇਖ ਕੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਪਾਕਿਸਤਾਨ –ਮੁੱਖ ਮੰਤਰੀ ਪੰਜਾਬ ਨੇ ਦਿੱਤੀ ਚਿਤਾਵਨੀ

ਅੰਮ੍ਰਿਤਸਰ, 4 ਮਾਰਚ: -  ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜੋਰ ਦੇ ਕੇ ਕਿਹਾ ਕਿ ਕੋਈ ਵੀ ਮੁਲਕ ਲੜਾਈ ਦੇ ਪੱਖ ਵਿੱਚ ਨਹੀਂ ਹੈ ਪਰ ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਜੇ ਉਸ ਨੂੰ ਲੱਗਾ ਕਿ ਉਹ ਭਾਰਤ ਨਾਲ ਆਪਣੀ ਜੰਗ ਹਾਰ ਰਿਹਾ ਹੈ।   ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਮੁਲਕ ਐਟਮੀ ਤਾਕਤਾਂ ਹਨ ਪਰ ਕੋਈ ਵੀ ਮੁਲਕ ਹੱਕ ਵਿੱਚ ਨਹੀਂ ਕਿ ਐਟਮੀ ਹਥਿਆਰਾਂ ਦੀ ਵਰਤੋਂ ਕੀਤੀ ਜਾਵੇ ਪਰ ਇਸਲਾਮਾਬਾਦ ਇਨ੍ਹਾਂ ਹਥਿਆਰਾਂ ਦੀ ਵਰਤੋਂ ਜੰਗ ਵਿੱਚ ਹਾਰ ਦੀ ਸਥਿਤੀ ਵਿੱਚ ਕਰ ਸਕਦਾ ਹੈ।   ਮੁੱਖ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਹਵਾਈ ਹਮਲੇ ਕਰਕੇ ਅੱਤਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰਤ ਦ੍ਰਿੜ ਇਰਾਦੇ ਨੂੰ ਦਿਖਾ ਦਿੱਤਾ ਹੈ। ਉਨ੍ਹਾਂ ਨੇ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਪੁੱਛਣ ਤੇ ਕੋਈ ਵੀ ਪ੍ਰਤੀਕਰਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਫ ਸ਼ਬਦਾ ਵਿੱਚ ਕਿਹਾ ਕਿ ਭਾਵੇਂ ਇਕ ਮਰੇ ਜਾਂ 100 ਭਾਰਤ ਆਪਣੀ ਜਵਾਬੀ ਵਿੱਚ ਕਾਰਵਾਈ ਵਿੱਚ ਵਿਸ਼ਵਾਸ਼ ਰੱਖਦਾ ਹੈ ਅਤੇ ਆਪਣੇ ਸੈਨਿਕਾਂ ਅਤੇ ਨਿਰਦੋਸ਼ ਨਾਗਰਿਕਾਂ ਦੀਆਂ ਹੱਤਿਆਵਾਂ ਦਾ ਬਦਲਾ ਜਰੂਰ ਲਵੇਗਾ।    ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪਾਕਿਸਤਾਨ ਦੀ ਆਰਥਿਕ ਸਥਿਤੀ ਇਸ ਵੇਲੇ ਬਹੁਤ ਹੀ ਮਾੜੀ ਹੈ ਅਤੇ ਉਹ ਕਟੋਰਾ ਲੈ ਕੇ ਵੱਖ ਵੱਖ ਮੁਲਕਾਂ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ, ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਘਿਰੇ ਹੋਣ ਦੀ ਸਥਿਤੀ ਵਿੱਚ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ।    ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਬਾਰੇ ਪੁੱÎਛਿਆ ਕਿ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ ਜਿਥੋਂ ਤੱਕ ਕਾਂਗਰਸ ਦਾ ਸਵਾਲ ਹੈ ਨੂੰ ਕਿਸੇ ਵੀ ਪਾਰਟੀ ਨਾਲ ਗਠਜੋੜ ਦੀ ਜਰੂਰਤ ਨਹੀਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਨੂੰ ਸਿਰੋ ਨਕਾਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਅਤੇ ਚੋਣਾਂ ਆਪਣੇ ਬਲਬੂਤੇ ਤੇ ਲੜ ਕੇ ਜਿੱਤੇਗੀ। ਉਨ੍ਹਾਂ ਸ਼ਪਸ਼ਟ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਦੇ ਹੱਕ ਵਿੱਚ ਨਹੀਂ ਹਨ।   ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਕਾਰਗੁਜਾਰੀ ਤੇ ਭਲਾਈ ਦੇ ਕੰਮਾਂ ਨੂੰ ਵੇਖ ਕੇ ਹੀ ਲੋਕ ਆਪਣੀਆਂ ਵੋਟਾਂ ਪਾਉਂਦੇ ਹਨ।