• Home
  • ਗੁਜਰਾਂਵਾਲਾ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਤਿੰਨ ਖੋਜ ਕਿਤਾਬਾਂ ਲੋਕ ਅਰਪਨ

ਗੁਜਰਾਂਵਾਲਾ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਤਿੰਨ ਖੋਜ ਕਿਤਾਬਾਂ ਲੋਕ ਅਰਪਨ

ਲੁਧਿਆਣਾ :ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਸਿਵਿਲ ਲਾਈਨਜ਼ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਸਾਹਿੱਤ ਮੁੱਲਾਂਕਣ ਬਾਰੇ ਤਿੰਨ ਕਿਤਾਬਾਂ ਦਾ ਲੋਕ ਅਰਪਨ ਸਮਾਰੋਹ ਕੀਤਾ ਗਿਆ। ਕਾਲਿਜ ਪ੍ਰਿੰਸੀਪਲ ਡਾ: ਅਰਵਿੰਦਰ ਸਿੰਘ ਭੱਲਾ ਤੇ ਪ੍ਰਬੰਧਕ ਕਮੇਟੀ ਦੇ ਆਨਰੇਰੀ ਜਨਰਲ ਸਕੱਤਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਐੱਸ ਪੀ ਸਿੰਘ ਨੇ ਸੁਆਗਤੀ ਸ਼ਬਦ ਕਹੇ। ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਰੇਟਰੀ ਸ਼੍ਰੀ ਸ ਕ ਸੰਧੂ ਪਰਵਾਸੀ ਪੰਜਾਬੀ ਗਲਪ ਦੇ ਬਦਲਦੇ ਪਰਿਪੇਖ, ਪਰਵਾਸੀ ਪੰਜਾਬੀ ਸਾਹਿੱਤ: ਸਿਧਾਂਤਕ ਪਰਿਪੇਖ ਤੇ ਪਰਵਾਸੀ ਪੰਜਾਬੀ ਸਾਹਿੱਤ ਵਿਭਿੰਨ ਪਸਾਰ ਪੁਸਤਕਾਂ ਲੋਕ ਅਰਪਨ ਕੀਤੀਆਂ। ਸਮਾਰੋਹ ਵਿੱਚ ਕਾਲਿਜ ਦੇ ਪੁਰਾਣੇ ਵਿਦਿਆਰਥੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਪੁਸਤਕਾਂ ਬਾਰੇ ਡਾ: ਸੁਰਜੀਤ ਸਿੰਘ ਭੱਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪੁਸਤਕਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਉੱਨੀਵੀਂ ਸਦੀ ਤੇਂ ਬਾਦ ਪੰਜਾਬੀ ਪਰਵਾਸ ਦੀ ਨਿਸ਼ਾਨਦੇਹੀ ਕਰਦਿਆਂ ਪਰਵਾਸ ਦੇ ਸਿਧਾਂਤਕ ਪਰਿਪੇਖ ਦੀ ਬਾਤ ਕਹੀ। ਉਨ੍ਹਾਂ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਖੋਜ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਨੇਡਾ ਤੋਂ ਆਏ ਲੇਖਕਾਂ ਜਰਨੈਲ ਸਿੰਘ ਸੇਖਾ, ਮੋਹਨ ਗਿੱਲ, ਇੰਗਲੈਂਡ ਤੋਂ ਆਏ ਕਵੀ ਅਜ਼ੀਮ ਸ਼ੇਖਰ ਤੇ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਪੰਜਾਬੀ ਸਪਤਾਹਿਕ ਅਖ਼ਬਾਰ ਪੰਜਾਬ ਮੇਲ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਵੀ ਸਨਮਾਨਿਤ ਕੀਤਾ ਗਿਆ। ਪੋਸਟ ਗਰੈਜੂਏਟ ਵਿਭਾਗ ਦੇ ਮੁਖੀ ਡਾ:  ਸਰਬਜੀਤ ਸਿੰਘ ਨੇ ਧੰਨਵਾਦੀ ਸ਼ਬਦ ਕਹੇ। ਉਨ੍ਹਾਂ ਦੱਸਿਆ ਕਿ 21-22 ਫਰਵਰੀ ਨੂੰ ਇਸੇ ਕਾਲਿਜ ਚ ਵਿਸ਼ਵ ਪਰਵਾਸੀ ਸਾਹਿੱਤ ਸੰਮੇਲਨ ਕਰਵਾਇਆ ਜਾ ਰਿਹਾ ਹੈ।Attachments area