• Home
  • ਪਰਾਲੀ ਸਾੜਣ ਵਾਲਿਆਂ ‘ਤੇ ਨਜ਼ਰ ਰੱਖਣਗੇ ਸੀਨੀਅਰ ਅਧਿਕਾਰੀ

ਪਰਾਲੀ ਸਾੜਣ ਵਾਲਿਆਂ ‘ਤੇ ਨਜ਼ਰ ਰੱਖਣਗੇ ਸੀਨੀਅਰ ਅਧਿਕਾਰੀ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਸਮੱਸਿਆ ਬਾਰੇ ਜਾਣੂੰ ਕਰਵਾਉਣ ਅਤੇ ਪ੍ਰੇਰਿਤ ਕਰਨ ਤੋਂ ਇਲਾਵਾ ਝੋਨੇ ਦੀ ਖਰੀਦ ਦਾ ਰੋਜ਼ਾਨਾ ਆਧਾਰ 'ਤੇ ਜਾਇਜ਼ਾ ਲੈਣ ਲਈ 10 ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਨੂੰ ਤਾਇਨਾਤ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪਰਾਲੀ ਸਾੜਣ ਵਿਰੋਧੀ ਮੁਹਿੰਮ ਸਬੰਧੀ ਸੂਬੇ ਦੇ ਨੋਡਲ ਅਫਸਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਆਪਕ ਕਾਰਜ ਵਿੱਚ ਜੁਟੀਆਂ ਸਾਰੀਆਂ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਝੋਨੇ ਦੀ ਨਿਰਵਿਘਨ ਖਰੀਦ ਕਾਰਜਾਂ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿੱਚ 200 ਲੱਖ ਮੀਟਰਕ ਟਨ ਝੋਨੇ ਦੀ ਫਸਲ ਆਉਣ ਦੀ ਆਸ ਹੈ ਜਿਸ ਲਈ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਗਿਆ ਹੈ।

ਸ੍ਰੀ ਪੰਨੂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਨੂੰ ਆਖਿਆ ਕਿ ਉਨਾਂ ਨੂੰ ਅਲਾਟ ਕੀਤੇ ਗਏ ਜ਼ਿਲਿ•ਆਂ ਵਿੱਚ ਪਰਾਲੀ ਸਾੜਣ 'ਤੇ ਕਾਬੂ ਪਾਉਣ ਲਈ ਪ੍ਰਭਾਵੀ ਢੰਗ ਨਾਲ ਤਾਲਮੇਲ ਕੀਤਾ ਜਾਵੇ।। ਉਨਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਕਰ) ਐਮ.ਪੀ. ਸਿੰਘ ਤੇ ਸਕੱਤਰ ਤਕਨੀਕੀ ਸਿੱਖਿਆ ਡੀ.ਕੇ. ਤਿਵਾੜੀ ਇਸ ਮੁਹਿੰਮ ਤਹਿਤ ਕਪੂਰਥਲਾ, ਜਲੰਧਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਵਿੱਚ ਤਾਲਮੇਲ ਕਰਨਗੇ ਜਦਕਿ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਤੇ ਸਕੱਤਰ ਲੋਕ ਨਿਰਮਾਣ ਹੁਸਨ ਲਾਲ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲਿਆਂ ਵਿੱਚ ਮੁਹਿੰਮ ਦੀ ਨਿਗਰਾਨੀ ਕਰਨਗੇ। ਇਸੇ ਤਰਾਂ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਅਤੇ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ ਜ਼ਿਲਾ ਲੁਧਿਆਣਾ, ਮੋਗਾ, ਫਤਹਿਗੜ• ਸਾਹਿਬ, ਰੋਪੜ ਅਤੇ ਮੁਹਾਲੀ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਸਬੰਧੀ ਸਮੁੱਚੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ ਜਦਕਿ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਮ ਵਰਮਾ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਤਰਨ ਤਾਰਨ, ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ ਨਿਗਰਾਨੀ ਕਰਨਗੇ।। ਇਸੇ ਤਰਾਂ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੋਜੀ ਆਰ.ਕੇ. ਵਰਮਾ ਤੇ ਸਕੱਤਰ ਖੇਤੀਬਾੜੀ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਾਹਨ ਸਿੰਘ ਪੰਨੂ ਇਸ ਸਬੰਧ ਵਿੱਚ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲਿਆਂ ਵਿੱਚ ਨਿਗਰਾਨੀ ਕਰਨਗੇ।