• Home
  • ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਸੱਤ ਰੋਜ਼ਾ ਧਾਰਮਿਕ ਸਮਾਗਮ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਸੱਤ ਰੋਜ਼ਾ ਧਾਰਮਿਕ ਸਮਾਗਮ

ਚੰਡੀਗੜ੍ਹ, 6 ਫ਼ਰਵਰੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਸਾਧੂ ਸਿੰਘ ਜੀ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸੱਤ ਰੋਜ਼ਾ ਧਾਰਮਿਕ ਸਮਾਗਮਇੱਥੇ ਸੈਕਟਰ-28 ਸਥਿਤ ਗੁਰਦਵਾਰਾ ਨਾਨਕਸਰ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟਵਰਤਿਆ।ਸੰਤ ਗੁਰਦੇਵ ਸਿੰਘ ਨਾਨਕਸਰ ਅਤੇ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਪੰਨ ਹੋਏ ਇੰਨਾਂ ਸਮਾਗਮਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘਰੰਗੀਲਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਮਹੰਤ ਸਿੰਘ, ਭਾਈ ਕੁਲਦੀਪ ਸਿੰਘ ਨਾਨਕਸਰ ਵਾਲੇ, ਭਾਈ ਸੰਤੋਖ ਸਿੰਘ ਜਲੰਧਰ ਵਾਲੇ, ਭਾਈ ਮਨਪ੍ਰੀਤ ਸਿੰਘ ਜਗਾਧਰੀ ਵਾਲੇ, ਭਾਈ ਜਸਵਿੰਦਰਸਿੰਘ ਯਮੁਨਾਨਗਰ ਵਾਲੇ ਅਤੇ ਭਾਈ ਬਲਜੀਤ ਸਿੰਘ  ਸੈਕਟਰ -19 ਚੰਡੀਗੜ੍ਹ ਵਾਲੇ, ਹਜ਼ੂਰੀ ਰਾਗੀ ਭਾਈ ਸਤਵੰਤ ਸਿੰਘ, ਭਾਈ ਬਲਜੀਤ ਸਿੰਘ ਨਾਨਕਸਰ ਚੰਡੀਗੜ੍ਹ ਵਾਲਿਆਂ ਨੇ ਸੰਗਤ ਨੂੰ ਗੁਰੂਜਸ ਸੁਣਾਕੇ ਨਿਹਾਲ ਕੀਤਾ

ਇੰਨਾ ਸਲਾਨਾ ਸਮਾਗਮ ਦੌਰਾਨ ਬਾਬਾ ਲੱਖਾ ਸਿੰਘ ਨਾਨਕਸਰ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ, ਗੁਰਮਤਿ ਗਿਆਨ ਅਤੇ ਬਾਬਾ ਸਾਧੂ ਸਿੰਘ ਨਾਨਕਸਰ ਦੇ ਜੀਵਨ ਤੋਂ ਜਾਣੂਕਰਵਾਉਂਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਤੋਂ ਇਲਾਵਾ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਕਰਨੈਲ ਸਿੰਘ ਗਰੀਬ, ਬਾਬਾ ਜੀਤ ਸਿੰਘ ਨਾਨਕਸਰਵਾਲਿਆਂ ਨੇ ਵੀ ਹਾਜ਼ਰੀ ਭਰੀ।ਸਮਾਗਮ ਦੇ ਅਖੀਰ ਵਿੱਚ ਸੰਤ ਗੁਰਦੇਵ ਸਿੰਘ ਨਾਨਕਸਰ ਵਾਲਿਆਂ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

          ਇਸ ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਪਸ਼ੂ ਪਾਲਣ ਮੰਤਰੀ ਬਲਵੀਰ ਸਿੰਘ ਸਿੱਧੂ, ਜ਼ਸਟਿਸ (ਸੇਵਾ ਮੁਕਤ) ਇਕਬਾਲ ਸਿੰਘ, ਲੋਕ ਸਭਾ ਮੈਂਬਰ ਪ੍ਰੇਮ ਸਿੰਘਚੰਦੂਮਾਜਰਾ, ਬਾਬਾ ਨਰਾਇਣ ਸਿੰਘ ਮੁਜੱਫਰਨਗਰ, ਕੁਲਦੀਪ ਸਿੰਘ ਭਾਂਖਰਪੁਰ,  ਭਾਜਪਾ ਆਗੂ ਸੰਜੇ ਟੰਡਨ, ਕਾਂਗਰਸੀ ਨੇਤਾ ਜੀ. ਐਸ ਰਿਆੜ, ਮਾਸਟਰ ਗੁਰਚਰਨ ਸਿੰਘ, ਜਥੇਦਾਰਪਿ੍ਰਤਪਾਲ ਸਿੰਘ ਨੇ ਵੀ ਹਾਜ਼ਰੀ ਭਰੀ।