• Home
  • 20 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

20 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ

ਤਰਨਤਾਰਨ- ਤਰਨਤਾਰਨ ਪੁਲਸ ਨੇ ਅੰਤਰਰਾਸ਼ਟਰੀ ਤਸਕਰ ਨੂੰ 4 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਥੱਥਾ ਦਾ ਮੌਜੂਦਾ ਸਰਪੰਚ ਦੇ ਤੌਰ ਉੱਤੇ ਹੋਈ ਹੈ। ਦੋਸ਼ੀ ਦੇ ਕਬਜ਼ੇ ‘ਚੋਂ 1 ਪਿਸਟਲ 9 ਐੱਮ. ਐੱਮ., 8 ਜ਼ਿੰਦਾ ਰੋਂਦ 9 ਐੱਮ. ਐੱਮ. ਦੇ ਬਰਾਮਦ ਕੀਤੇ ਗਏ ਹਨ। ਦੋਸ਼ੀ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।