• Home
  • ਸਰਕਾਰ ਮਿਲਾਵਟਖੋਰਾਂ ਨਾਲ ਸਖ਼ਤੀ ਨਾਲ ਨਿਪਟੇਗੀ: ਬ੍ਰਹਮ ਮਹਿੰਦਰਾ

ਸਰਕਾਰ ਮਿਲਾਵਟਖੋਰਾਂ ਨਾਲ ਸਖ਼ਤੀ ਨਾਲ ਨਿਪਟੇਗੀ: ਬ੍ਰਹਮ ਮਹਿੰਦਰਾ

ਸਿਹਤ ਮੰਤਰੀ ਵਲੋਂ ਮਿਲਕ ਪਲਾਂਟ ਐਸੋਸੀਏਸ਼ਨ ਨਾਲ ਮੀਟਿੰਗ

ਚੰਡੀਗੜ,(ਖ਼ਬਰ ਵਾਲੇ ਬਿਊਰੋ): ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਲਕ ਪਲਾਂਟ ਐਸੋਸੀਏਸ਼ਨ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜ਼ਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਿਹਤ ਮੰਤਰੀ ਨੂੰ ਦੁੱਧ ਤੇ ਦੁੱਧ ਪਦਾਰਥਾਂ ਨਾਲ ਜੁੜੇ ਕਾਰੋਬਾਰੀਆਂ ਨੂੰ ਮਿਲਾਵਟਖੋਰਾਂ ਦੇ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ।
ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਹਾਜ਼ਰ ਐਸੋਸੀਏਸ਼ਨਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਦੁੱਧ ਤੇ ਦੁੱਧ ਪਦਾਰਥ ਬਣਾਉਣ ਵਾਲੇ ਛੋਟੇ ਕਾਰੋਬਾਰੀਆਂ ਨੂੰ ਬਿਨ•ਾਂ ਵਜ•ਾ ਤੰਗ ਨਹੀਂ ਕੀਤਾ ਜਾਵੇਗਾ ਪਰ ਨਾਲ ਹੀ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੱਡੇ ਕਾਰੋਬਾਰੀ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਸਿਹਤ ਮੰਤਰੀ ਨੂੰ ਐਸ਼ੋਸੀਏਸ਼ਨ ਵਲੋਂ ਇਹ ਵੀ ਦੱਸਿਆ ਗਿਆ ਕਿ ਨਕਲੀ ਦੁੱਧ ਤੇ ਘੀ ਦੀ ਵਿਕਰੀ ਕਾਰਣ ਸ਼ੁੱਧ ਦੇਸੀ ਘੀ ਤੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨੂੰ ਵੱਡੇ ਪੱਧਰ 'ਤੇ ਮਾਲੀ ਘਾਟਾ ਹੋ ਰਿਹਾ ਹੈ।
ਮੀਟਿੰਗ ਵਿਚ ਹਾਜ਼ਰ ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ.ਐਸ. ਪੰਨੂ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਹਤ ਵਿਭਾਗ ਵਲੋਂ ਕੀਤੀ ਗਈਆਂ ਛਾਪੇਮਾਰੀਆਂ ਦੌਰਾਨ ਅਤੇ ਦੁੱਧ ਤੇ ਦੁੱਧ ਪਦਾਰਥਾਂ ਦੇ ਭਰੇ ਸੈਂਪਲਾਂ ਵਿਚੋਂ ਲਗਭਗ 40 ਫੀ ਸਦੀ ਸੈਂਪਲ ਫੇਲ ਹੋਏ ਹਨ।
ਇਸ ਮੀਟਿੰਗ ਵਿਚ ਪਨੀਰ ਬਣਾਉਣ ਵਾਲੇ ਕਾਰੋਬਾਰੀਆਂ ਦੀ ਐਸੋਸੀਏਸ਼ਨ ਦੇ ਮੈਂਬਰ ਨੇ ਵੀ ਸਿਹਤ ਮੰਤਰੀ ਨੂੰ ਆਪਣੀਆਂ ਮੰਗਾਂ ਤੇ ਮਿਲਾਵਟਖੋਰਾਂ ਦੇ ਕਾਰਣ ਕਾਰੋਬਾਰ ਵਿਚ ਆ ਰਹੀਆਂ ਮੁਸ਼ਕਿਲਾਂ ਨਾਲ ਜਾਣੂ ਕਰਵਾਇਆ। ਸਿਹਤ ਮੰਤਰੀ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ। ਉਨ•ਾਂ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਛਾਪੇਮਾਰੀ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਜਾ ਕਾਰੋਬਾਰੀ ਦਾ ਨੁਕਸਾਨ ਨਾ ਹੋਵੇ।