• Home
  • ਡਾਲਰ ਦੇ ਮੁਕਾਬਲੇ ਰੁਪਇਆ ਪਹੁੰਚਿਆ ਸਭ ਤੋਂ ਹੇਠਲੇ ਪੱਧਰ ‘ਤੇ

ਡਾਲਰ ਦੇ ਮੁਕਾਬਲੇ ਰੁਪਇਆ ਪਹੁੰਚਿਆ ਸਭ ਤੋਂ ਹੇਠਲੇ ਪੱਧਰ ‘ਤੇ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਇੱਕ ਪਾਸੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਤੇ ਦੋ ਦਿਨ ਪਹਿਲਾਂ ਸਰਕਾਰ ਨੇ ਗੈਸ ਦੀ ਕੀਮਤ ਵਧਾ ਕੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ। ਉਧਰ ਡਾਲਰ ਦੇ ਮੁਕਾਬਲੇ ਰੁਪਏ 'ਚ ਗਿਰਾਵਟ ਲਗਾਤਾਰ ਜਾਰੀ ਹੈ। ।ਸ਼ੁਰੂਆਤੀ ਕਾਰੋਬਾਰ ਦੌਰਾਨ ਅੱਜ 46 ਪੈਸੇ ਦੀ ਗਿਰਾਵਟ ਨਾਲ ਰੁਪਏ ਦੀ ਕੀਮਤ ਇੱਕ ਡਾਲਰ ਦੇ ਮੁਕਾਬਲੇ 73.70 ਦੇ ਅੰਕੜੇ ਤੱਕ ਪਹੁੰਚ ਗਈ ਹੈ, ਜਿਹੜਾ ਕਿ ਇਸ ਦਾ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ।
ਦਸ ਦਈਏ ਕਿ ਪਿਛਲੇ ਹਫ਼ਤੇ ਸਰਕਾਰ ਨੇ ਕਸਟਮ ਡਿਊਟੀ ਵਧਾ ਕੇ ਰੁਪਏ ਨੂੰ ਡਾਲਰ ਮੁਕਾਬਲੇ ਸੁਧਾਰਨ ਦੀ ਕੋਸ਼ਿਸ਼ ਕੀਤੀ ਸੀ ਪਰ ਲਗਦਾ ਹੈ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਰੰਗ ਨਹੀਂ ਲਿਆ ਰਹੀਆਂ ਤੇ ਰੁਪਿਆ ਦਿਨੋਂ ਦਿਨ ਹੇਠਾਂ ਡਿੱਗਦਾ ਜਾ ਰਿਹਾ ਹੈ।