• Home
  • ਭਾਰਤੀ ਚੋਣ ਕਮਿਸ਼ਨ ਵੱਲੋਂ ਠੇਕੇ ਵਾਲੇ ਮੁਲਾਜ਼ਮਾਂ ਦੇ ਸਲਾਨਾ ਵਾਧੇ ਨੂੰ ਪ੍ਰਵਾਨਗੀ

ਭਾਰਤੀ ਚੋਣ ਕਮਿਸ਼ਨ ਵੱਲੋਂ ਠੇਕੇ ਵਾਲੇ ਮੁਲਾਜ਼ਮਾਂ ਦੇ ਸਲਾਨਾ ਵਾਧੇ ਨੂੰ ਪ੍ਰਵਾਨਗੀ

ਚੰਡੀਗੜ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ ਵੱਖ-ਵੱਖ ਮਹਿਕਮਿਆਂ/ਬੋਰਡ/ਕਾਰਪੋਰੇਸ਼ਨਾਂ ਆਦਿ ਵਿੱਚ ਕੰਮ ਕਰਦੇ ਕੰਟਰੈਕਚੂਅਲ ਮੁਲਾਜ਼ਮਾਂ ਦੇ ਸਲਾਨਾਂ ਵਾਧੇ ਨੂੰ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾਂ ਰਾਜੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰਵਾਨਗੀ ਅਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਤੀ ਗਈ ਹੈ।