• Home
  • 22 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

22 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਪਠਾਨਕੋਟ- ਸੁਜਾਨਪੁਰ ਵਿਚ ਇੱਕ ਇੱਟਾਂ ਵਾਲੇ ਭੱਠੇ ਤੋਂ 22 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਨਾਲ ਆਸ-ਪਾਸ ਦੇ ਇਲਾਕਿਆਂ ਵਿਚ ਸਨਸਨੀ ਫੈਲ ਗਈ ਹੈ। ਇਸ ਘਟਨਾ ਦੀ ਸੂਚਨਾ ਜਦੋਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਘਟਨਾ ਵਾਲੀ ਸਥਾਨ ਉੱਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।